ਦੁਸ਼ਯੰਤ ਚੌਟਾਲਾ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ, ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਲਈ ਕੀਤੀ ਅਪੀਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਸਾਨ ਅੰਦੋਲਨ ਦਾ ਲੰਬਾ ਚੱਲਣਾ ਚਿੰਤਾ ਦਾ ਵਿਸ਼ਾ- ਦੁਸ਼ਯੰਤ ਚੌਟਾਲਾ

Dushyant Chautala writes to PM to resume talks with farmers

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ ’ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਹਨਾਂ ਨੇ ਚਿੱਠੀ ਵਿਚ ਪੀਐਮ ਮੋਦੀ ਨੂੰ ਦਿੱਲੀ ਬਾਰਡਰ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਮੁੜ ਤੋਂ ਗੱਲਬਾਤ ਸ਼ੁਰੂ ਕਰਨ ਲਈ ਕਿਹਾ ਹੈ। ਦੁਸ਼ਯੰਤ ਚੌਟਾਲਾ ਨੇ ਚਿੱਠੀ ਵਿਚ ਲ਼ਿਖਿਆ ਕਿ ਅੰਦੋਲਨਕਾਰੀ ਕਿਸਾਨਾਂ ਨਾਲ 3-4 ਮੰਤਰੀਆਂ ਦੀ ਕਮੇਟੀ ਬਣਾ ਕੇ ਦੁਬਾਰਾ ਗੱਲਬਾਤ ਸ਼ੁਰੂ ਕੀਤੀ ਜਾਵੇ। 

ਉਹਨਾਂ ਕਿਹਾ ਕਿਸਾਨ ਅੰਦੋਲਨ ਦਾ ਲੰਬਾ ਚੱਲਣਾ ਚਿੰਤਾ ਦਾ ਵਿਸ਼ਾ ਹੈ। ਗੱਲਬਾਤ ਨਾਲ ਹਰ ਸਮੱਸਿਆ ਦਾ ਹੱਲ ਸੰਭਵ ਹੈ। ਉਹਨਾਂ ਨੇ ਪੀਐਮ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕਿਹਾ।  ਜ਼ਿਕਰਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਖਿਲਾਫ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਇਸ ਦੇ ਬਾਵਜੂਦ ਵੀ ਕਿਸਾਨੀ ਮਸਲੇ ਦਾ ਹੱਲ ਨਹੀਂ ਹੋ ਸਕਿਆ ਹੈ।