ਕੋਰੋਨਾ ਦੇ ਸਾਏ ਹੇਠ ਪੱਛਮੀ ਬੰਗਾਲ ਵਿਚ ਪੰਜਵੇ ਪੜਾਅ ਦੀ ਵੋਟਿੰਗ ਜਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਸ਼ਾਮ 6.30 ਵਜੇ ਤੱਕ ਜਾਰੀ ਰਹੇਗੀ

West Bengal assembly elections

ਨਵੀਂ ਦਿੱਲੀ: ਇਕ ਪਾਸੇ ਜਿੱਥੇ ਪੂਰਾ ਦੇਸ਼ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ ਤਾਂ ਦੂਜੇ ਪਾਸੇ ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਜਾਰੀ ਹਨ। ਇਸ ਦੇ ਤਹਿਤ ਅੱਜ ਸੂਬੇ ਵਿਚ ਪੰਜਵੇਂ ਪੜਾਅ ਲਈ ਵੋਟਿੰਗ ਜਾਰੀ ਹੈ। ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਸ਼ਾਮ 6.30 ਵਜੇ ਤੱਕ ਜਾਰੀ ਰਹੇਗੀ।

ਇਸ ਦੌਰਾਨ ਛੇ ਜ਼ਿਲ੍ਹਿਆਂ ਦੀਆਂ 45 ਸੀਟਾਂ ’ਤੇ 342 ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫੈਸਲਾ ਹੋਵੇਗਾ। ਵੋਟਿੰਗ ਕੇਂਦਰਾਂ ’ਤੇ ਸੁਰੱਖਿਆ ਵਿਵਸਥਾ ਦਾ ਵਿਸ਼ੇਸ਼ ਖਿਆਲ ਰੱਖਿਆ ਜਾ ਰਿਹਾ ਹੈ। ਦੱਸ ਦਈਏ ਕਿ ਪਿਛਲੇ ਪੜਾਅ ਦੀ ਵੋਟਿੰਗ ਦੌਰਾਨ ਕਈ ਥਾਵਾਂ ’ਤੇ ਹਿੰਸਕ ਘਟਨਾਵਾਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਇਸ ਦੇ ਮੱਦੇਨਜ਼ਰ ਵੋਟਿੰਗ ਕੇਂਦਰਾਂ ’ਤੇ ਸੁਰੱਖਿਆ ਕਰਮੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।

ਚੋਣ ਕਮਿਸ਼ਨ ਦਾ ਦਾਅਵਾ ਹੈ ਕਿ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿਚ ਰੱਖਦਿਆਂ ਪੋਲਿੰਗ ਬੂਥ ’ਤੇ ਕੋਵਿਡ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ 8 ਪੜਾਵਾਂ ਤਹਿਤ ਹੋ ਰਹੀਆਂ ਹਨ, ਜਿਨ੍ਹਾਂ ਵਿਚ ਅੱਜ ਪੰਜਵੇ ਪੜਾਅ ਤਹਿਤ ਵੋਟਿੰਗ ਹੋ ਰਹੀ ਹੈ। ਬਾਕੀ ਤਿੰਨ ਪੜਾਵਾਂ ਲਈ ਵੋਟਿੰਗ 22, 26 ਅਤੇ 29 ਅਪ੍ਰੈਲ ਨੂੰ ਹੋਵੇਗੀ।

ਬੰਗਾਲ ਤੋਂ ਇਲਾਵਾ ਦੇਸ਼ ਦੇ ਕਈ ਇਲਾਕਿਆਂ ਵਿਚ ਉਪ ਚੋਣਾਂ ਹੋ ਰਹੀਆਂ ਹਨ। ਇਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਪੀਐਮ ਮੋਦੀ ਨੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਅਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ।