ਹਿਮਾਚਲ 'ਚ ਵਾਪਰਿਆ ਭਿਆਨਕ ਹਾਦਸਾ, ਨਦੀ 'ਚ ਡਿੱਗੀ ਕਾਰ, 3 ਨੌਜਵਾਨਾਂ ਦੀ ਗਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੁਲਿਸ ਨੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਕੀਤੀਆਂ ਬਰਾਮਦ

Terrible accident in Himachal

 

ਚੰਬਾ: ਹਿਮਾਚਲ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ ਵਿੱਚ ਸ਼ਨੀਵਾਰ ਸ਼ਾਮ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਗਰੋਲਾ ਨੇੜੇ ਝਿਰਦੂ ਮੋਡ ਕੋਲ ਵਾਪਰਿਆ, ਜਿੱਥੇ ਬੇਕਾਬੂ ਕਾਰ ਰਾਵੀ ਨਦੀ ਵਿੱਚ ਜਾ ਡਿੱਗੀ।

ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ 3 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਪੁਲਿਸ ਨੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੇ ਨੌਜਵਾਨ ਉਲਾਂਸਾ ਪਿੰਡ ਦੇ ਰਹਿਣ ਵਾਲੇ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।

ਜਾਣਕਾਰੀ ਅਨੁਸਾਰ ਸ਼ਨੀਵਾਰ ਸ਼ਾਮ ਨੂੰ ਕਾਰ ਖਡਾਮੁੱਖ ਤੋਂ ਹੋਲੀ ਵੱਲ ਜਾ ਰਹੀ ਸੀ ਕਿ ਝਿਰੜੂ ਮੋੜ ਨੇੜੇ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਈ।
 ਮ੍ਰਿਤਕਾਂ ਦੀ ਪਛਾਣ ਡਰਾਈਵਰ ਵਿਕਰਮ ਸਿੰਘ (32) ਪੁੱਤਰ ਗੋਪਾਲ ਵਾਸੀ ਪਿੰਡ ਤੇ ਡਾਕਖਾਨਾ ਉਲਾਂਸਾ ਤਹਿਸੀਲ ਭਰਮੌਰ, ਪਿਆਰ ਚੰਦ (30) ਪੁੱਤਰ ਪ੍ਰੀਤਮ ਚੰਦ ਵਾਸੀ ਪਿੰਡ ਸੁਲੱਖੜ, ਡਾਕਖਾਨਾ ਉਲਾਂਸਾ ਤਹਿਸੀਲ ਭਰਮੌਰ ਅਤੇ ਕਮਲ ਸ਼ਰਮਾ (28) ਪੁੱਤਰ ਜਗਦੀਸ਼ ਚੰਦ ਵਾਸੀ ਪਿੰਡ ਅਤੇ ਡਾਕਖਾਨਾ ਉਲਸਾ ਵਜੋਂ ਹੋਈ ਹੈ।