BJP ਆਗੂਆਂ ਬਾਰੇ ਅਪਮਾਨਜਨਕ ਬਿਆਨ ਦਾ ਮਾਮਲਾ : ਕ੍ਰਾਈਮ ਬ੍ਰਾਂਚ ਨੇ ਗੁਜਰਾਤ 'ਚ 'ਆਪ' ਨੇਤਾ ਨੂੰ ਹਿਰਾਸਤ 'ਚ ਲਿਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਜਪਾ ਦਾ ਇੱਕ ਹੀ ਮਕਸਦ ਹੈ ਕਿ ਆਮ ਆਦਮੀ ਪਾਰਟੀ ਨੂੰ ਖਤਮ ਕਿਵੇਂ ਕੀਤਾ ਜਾਵੇ : ਅਰਵਿੰਦ ਕੇਜਰੀਵਾਲ 

Gopal Italia

ਗੁਜਰਾਤ 'ਚ ਆਮ ਆਦਮੀ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਗੋਪਾਲ ਇਟਾਲੀਆ ਨੂੰ ਕ੍ਰਾਈਮ ਬ੍ਰਾਂਚ ਨੇ ਹਿਰਾਸਤ 'ਚ ਲਿਆ ਹੈ। ਇਸ ਤੋਂ ਪਹਿਲਾਂ ਸੂਰਤ ਪੁਲਿਸ ਨੇ ਉਨ੍ਹਾਂ ਦੇ ਵਿਵਾਦਿਤ ਬਿਆਨਾਂ ਦੇ ਸਬੰਧ ਵਿੱਚ ਦਰਜ ਇੱਕ ਕੇਸ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਪਰ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਸੀ। 

ਇਸ ਬਾਰੇ 'ਆਪ' ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਜਾਣਕਾਰੀ ਦਿਤੀ ਹੈ। ਉਨ੍ਹਾਂ ਲਿਖਿਆ, ''ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ BJP ਇੰਨੀ ਬੌਖ਼ਲਾ ਗਈ ਹੈ ਕਿ ਹੁਣ ਸਾਡੇ ਗੁਜਰਾਤ ਦੇ ਆਗੂ ਗੋਪਾਲ ਇਟਾਲੀਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਭਾਜਪਾ ਦਾ ਇੱਕ ਹੀ ਮਕਸਦ ਹੈ ਕਿ ਆਮ ਆਦਮੀ ਪਾਰਟੀ ਨੂੰ ਕਿਵੇਂ ਖਤਮ ਕੀਤਾ ਜਾਵੇ। ਇਹ ਲੋਕ ਇੱਕ-ਇੱਕ ਕਰ ਕੇ ਸਾਰਿਆਂ ਨੂੰ ਜੇਲ੍ਹ ਵਿੱਚ ਡੱਕ ਦੇਣਗੇ।''

ਦੱਸ ਦਈਏ ਕਿ ਪਿਛਲੇ ਸਾਲ ਸਤੰਬਰ 'ਚ ਇਟਾਲੀਆ ਨੇ ਕਥਿਤ ਤੌਰ 'ਤੇ ਗੁਜਰਾਤ ਦੇ ਗ੍ਰਹਿ ਮੰਤਰੀ ਹਰਸ਼ ਸਾਂਘਵੀ ਅਤੇ ਗੁਜਰਾਤ ਬੀਜੇਪੀ ਮੁਖੀ ਸੀਆਰ ਪਾਟਿਲ ਬਾਰੇ ਅਪਮਾਨਜਨਕ ਗੱਲਾਂ ਕਹੀਆਂ ਸਨ। ਇਸ ਮਗਰੋਂ ਉਮਰਾ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ।

ਇਹ ਵੀ ਪੜ੍ਹੋ:   ਕੀ ਸਤਿੰਦਰ ਸਰਤਾਜ ਦੇ ਸ਼ੋਅ 'ਚ ਸੀ ਬੰਬ? ਇੱਕ ਫੋਨ ਕਾਲ ਨੇ ਪਾਈਆਂ ਪੁਲਿਸ ਨੂੰ ਭਾਜੜਾਂ

ਇਕ ਵਾਇਰਲ ਵੀਡੀਓ ਵਿਚ ਇਤਾਲਿਆ ਨੇ ਗ੍ਰਹਿ ਰਾਜ ਮੰਤਰੀ ਹਰਸ਼ ਸਾਂਘਵੀ ਨੂੰ 'ਡਰੱਗ ਸਾਂਘਵੀ' ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੀਆਰ ਪਾਟਿਲ ਨੂੰ 'ਸਾਬਕਾ ਸ਼ਰਾਬ ਤਸਕਰ' ਕਿਹਾ ਹੈ। ਭਾਜਪਾ ਵਰਕਰ ਪ੍ਰਤਾਪ ਚੋਡਵਾੜੀਆ ਨੇ ਇਟਾਲੀਆ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਸੀ। ਬਾਅਦ 'ਚ ਮਾਮਲਾ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤਾ ਗਿਆ।

ਗੋਪਾਲ ਇਟਾਲੀਆ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਪੁਰਾਣੇ ਬਿਆਨਾਂ ਨੂੰ ਲੈ ਕੇ ਵੀ ਵਿਵਾਦਾਂ 'ਚ ਰਹੇ ਸਨ। ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੀ ਮਾਂ ਬਾਰੇ ਵਿਵਾਦਪੂਰਨ ਗੱਲਾਂ ਕਰਦੇ ਹੋਏ ਉਨ੍ਹਾਂ ਦੇ ਵੀਡੀਓ ਵੀ ਸਾਹਮਣੇ ਆਏ ਹਨ। ਇਸ ਸਬੰਧੀ ਦਿੱਲੀ ਪੁਲਿਸ ਨੇ ਉਸ ਤੋਂ ਪੁੱਛਗਿੱਛ ਕੀਤੀ। ਭਾਜਪਾ ਨੇ ਚੋਣਾਂ ਦੌਰਾਨ ਗੜ੍ਹਵੀ ਦੇ ਬਿਆਨਾਂ ਨੂੰ ਲੈ ਕੇ 'ਆਪ' ਨੂੰ ਘੇਰਿਆ ਸੀ। ਪਹਿਲੀ ਵਾਰ ਸਾਰੀਆਂ ਸੀਟਾਂ 'ਤੇ ਚੋਣ ਲੜਨ ਵਾਲੀ ਕੇਜਰੀਵਾਲ ਦੀ ਪਾਰਟੀ ਨੇ 5 ਸੀਟਾਂ ਜਿੱਤੀਆਂ ਹਨ।