Delhi News : ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੀ ਗ੍ਰਿਫ਼ਤਾਰੀ 'ਤੇ ਵਿਦੇਸ਼ ਮੰਤਰਾਲੇ ਦੀ ਪ੍ਰਤੀਕਿਰਿਆ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Delhi News : ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦਿੱਤੀ ਜਾਣਕਾਰੀ 

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ

Delhi News in Punjabi : ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੀ ਗ੍ਰਿਫ਼ਤਾਰੀ 'ਤੇ ਵਿਦੇਸ਼ ਮੰਤਰਾਲੇ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਕਿਹਾ, "ਸਾਡੀ ਹਵਾਲਗੀ ਦੀ ਬੇਨਤੀ ਦੇ ਆਧਾਰ 'ਤੇ, ਉਸਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਉਸਦੀ ਹਵਾਲਗੀ 'ਤੇ ਬੈਲਜੀਅਮ ਪੱਖ ਨਾਲ ਮਿਲ ਕੇ ਕੰਮ ਕਰ ਰਹੇ ਹਾਂ।" ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। 

ਦੱਸ ਦੇਈਏ ਕਿ ਭਾਰਤੀ ਜਾਂਚ ਏਜੰਸੀਆਂ ਵੱਲੋਂ ਹਵਾਲਗੀ ਦੀ ਅਪੀਲ ਮਗਰੋਂ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਬੈਲਜੀਅਮ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ। ਚੋਕਸੀ ਪੰਜਾਬ ਨੈਸ਼ਨਲ ਬੈਂਕ ਨਾਲ 13,000 ਕਰੋੜ ਰੁਪਏ ਦੀ ਬੈਂਕ ਕਰਜ਼ਾ ‘ਧੋਖਾਧੜੀ’ ਕੇਸ ਵਿਚ ਜਾਂਚ ਏਜੰਸੀਆਂ ਨੂੰ ਲੋੜੀਂਦਾ ਹੈ। ਚੋਕਸੀ ਦੇ ਭਤੀਜੇ ਹੀਰਾ ਕਾਰੋਬਾਰੀ ਨੀਰਵ ਮੋਦੀ ਤੋਂ ਬਾਅਦ ਇਸ ਕੇਸ ਦੇ ਦੂਜੇ ‘ਮੁੱਖ ਸ਼ੱਕੀ’ ਵਿਰੁੱਧ ਕਾਰਵਾਈ ਸ਼ਨਿੱਚਰਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਹਵਾਲਗੀ ਬੇਨਤੀ ਦੇ ਅਧਾਰ ’ਤੇ ਕੀਤੀ ਗਈ ਹੈ।

(For more news apart from Ministry External Affairs' reaction arrest fugitive diamond merchant Mehul Choksi News in Punjabi, stay tuned to Rozana Spokesman)