ਨਵਜੋਤ ਸਿੰਘ ਸਿੱਧੂ ਵੱਲੋਂ ਸੋਨੀਆ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਸ੍ਰੀਮਤੀ ਸੋਨੀਆ ਗਾਂਧੀ ਤੇ ਸ੍ਰੀਮਤੀ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ...

Navjot Singh Sidhu meets Sonia and Priyanka Gandhi

ਨਵੀਂ ਦਿੱਲੀ, 17 ਮਈ :  ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਸ੍ਰੀਮਤੀ ਸੋਨੀਆ ਗਾਂਧੀ ਤੇ ਸ੍ਰੀਮਤੀ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ।  ਸੁਪਰੀਮ ਕੋਰਟ ਵਿੱਚ ਤਿੰਨ ਦਹਾਕੇ ਪੁਰਾਣੇ ਕੇਸ ਵਿੱਚ ਬਰੀ ਹੋਣ ਤੋਂ ਬਾਅਦ ਤੋਂ ਬਾਅਦ ਸ.ਸਿੱਧੂ ਨੇ ਅੱਜ ਵੀਰਵਾਰ ਨੂੰ ਸਵੇਰੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਕਰ ਕੇ ਨਵੀਂ ਪਾਰੀ ਸ਼ੁਰੂ ਕਰਨ ਲਈ ਆਸ਼ੀਰਵਾਦ ਲਿਆ।

ਇਸ ਤੋਂ ਬਾਅਦ ਸ. ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਧੰਨਵਾਦ ਕਰਦਿਆਂ ਕਿਹਾ ਕਿ ਔਖੀ ਘੜੀ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਰਹੇ। ਉਨ੍ਹਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਦੀ ਪ੍ਰੇਰਨਾ ਨਾਲ ਹੀ ਉਨ੍ਹਾਂ ਕਾਂਗਰਸ ਪਾਰਟੀ ਜੁਆਇਨ ਕੀਤੀ। ਸਿੱਧੂ ਬੀਤੇ ਦਿਨ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਵੀ ਮਿਲੇ ਸਨ।