Covid 19 : ਦੇਸ਼ 'ਚ ਪਿਛਲੇ 24 ਘੰਟੇ ਚ 4,987 ਨਵੇਂ ਮਾਮਲੇ ਹੋਏ ਦਰਜ਼, 120 ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕਰੋਨਾ ਵਾਇਰਸ ਦਾ ਕਹਿਰ ਉਸ ਤਰ੍ਹਾਂ ਜ਼ਾਰੀ ਹੈ। ਇੱਥੇ ਪਿਛਲੇ 24 ਘੰਟੇ ਵਿਚ 4987 ਨਵੇ ਮਾਮਲੇ ਦਰਜ਼ ਹੋ ਚੁੱਕੇ ਹਨ ਅਤੇ 120 ਲੋਕਾਂ ਦੀ ਮੌਤ ਹੋ ਚੁੱਕੀ ਹੈ।

Covid 19

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦਾ ਕਹਿਰ ਉਸ ਤਰ੍ਹਾਂ ਜ਼ਾਰੀ ਹੈ। ਇੱਥੇ ਪਿਛਲੇ 24 ਘੰਟੇ ਵਿਚ 4987 ਨਵੇ ਮਾਮਲੇ ਦਰਜ਼ ਹੋ ਚੁੱਕੇ ਹਨ ਅਤੇ 120 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਤੇ 3956 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਦੇ ਨਾਲ ਹੁਣ ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਕੁੱਲ ਗਿਣਤੀ 90,927 ਤੱਕ ਪਹੁੰਚ ਚੁੱਕੀ ਹੈ ਅਤੇ 2872 ਲੋਕਾਂ ਦੀ ਇਸ ਵਾਇਰਸ ਦੀ ਚਪੇਟ ਵਿਚ ਆਉਂਣ ਕਾਰਨ ਮੌਤ ਹੋ ਚੁੱਕੀ ਹੈ।

ਇਸ ਤੋਂ ਇਲਾਵਾ 34,109 ਲੋਕ ਇਸ ਵਾਇਰਸ ਨੂੰ ਮਾਤ ਦੇ ਕੇ ਠੀਕ ਵੀ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ ਜਿੱਥੇ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 30 ਹਜ਼ਾਰ ਨੂੰ ਪਾਰ ਕਰ ਚੁੱਕੀ ਹੈ। ਇਸ ਤੋਂ ਇਲਾਵਾ ਰਾਜਸਥਾਨ, ਗੁਜਰਾਤ, ਬਿਹਾਰ ਪੰਜਾਬ ਮੱਧ ਪ੍ਰਦੇਸ਼ ਤੋਂ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਜ਼ਿਆਦਾ ਸਾਹਮਣੇ ਆ ਰਹੀ ਹੈ।

ਜਦਕਿ ਉਤਰਖੰਡ, ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ, ਤੇਂਲਗਾਨਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਵੀ ਕਈ ਲੋਕ ਕਰੋਨਾ ਵਾਇਰਸ ਦੀ ਚਪੇਟ ਵਿਚ ਆ ਚੁੱਕੇ ਹਨ। ਐਤਵਾਰ ਸਵੇਰੇ 9 ਵਜੇ ਤੋਂ ਰਾਜਸਥਾਨ ਵਿਚ ਕੋਰੋਨਾ ਦੀ ਲਾਗ ਦੇ 70 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 36 ਕੇਸ ਜੈਪੁਰ ਤੋਂ, ਦੋ ਕੋਟੇ, ਦੋ ਝੁੰਜੁਨ, ਇੱਕ ਅਜਮੇਰ, ਇੱਕ ਡੋਸਾ, ਇੱਕ ਕੇਸ ਬੀਕਾਨੇਰ ਤੋਂ ਸਾਹਮਣੇ ਆਏ ਹਨ। 70 ਨਵੇਂ ਕੇਸਾਂ ਤੋਂ ਬਾਅਦ ਰਾਜ ਵਿਚ ਸੰਕਰਮਿਤ ਲੋਕਾਂ ਦੀ ਕੁਲ ਗਿਣਤੀ ਪੰਜ ਹਜ਼ਾਰ ਨੂੰ ਪਾਰ ਕਰ ਗਈ ਹੈ।

ਰਾਜਸਥਾਨ ਵਿਚ ਹੁਣ ਤੱਕ 5030 ਲੋਕ ਕੋਰੋਨਾ ਤੋਂ ਪ੍ਰਭਾਵਿਤ ਹੋਏ ਹਨ, ਜਦਕਿ ਕੋਰੋਨਾ ਕਾਰਨ 128 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਮਹਾਂਰਾਸ਼ਟਰ ਵਿਚ ਵੀ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 30 ਹਜ਼ਾਰ ਨੂੰ ਪਾਰ ਕਰ ਚੁੱਕੀ ਹੈ। ਇਨ੍ਹਾਂ ਵਿਚੋਂ 18,555 ਕੇਸ ਇਕੱਲੇ ਮੁੰਬਈ ਤੋਂ ਹਨ। ਮਹਾਂਰਾਸ਼ਟਰ ਵਿਚ ਪਿਛਲੇ 24 ਘੰਟੇ ਵਿਚ 1606 ਕੇਸ ਸਾਹਮਣੇ ਆਏ ਅਤੇ 67 ਲੋਕਾਂ ਦੀ ਮੌਤ ਹੋ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।