Covid 19: Punjab ਤੇ Maharashtra ਤੋਂ ਬਾਅਦ ਹੁਣ ਇਸ ਸੂਬੇ ਨੇ ਵੀ ਵਧਾਇਆ Lockdown

ਏਜੰਸੀ

ਖ਼ਬਰਾਂ, ਰਾਸ਼ਟਰੀ

ਪੰਜਾਬ ਤੇ ਮਹਾਰਾਸ਼ਟਰ ਤੋਂ ਬਾਅਦ ਹੁਣ ਤਮਿਲਨਾਡੂ ਨੇ ਕੋਰੋਨਾ ਵਾਇਰਸ ਦੇ ਚਲਦਿਆਂ 31 ਮਈ ਤੱਕ ਲੌਕਡਾਊਨ ਵਧਾਉਣ ਦਾ ਐਲਾਨ ਕੀਤਾ ਹੈ।

Photo

ਨਵੀਂ ਦਿੱਲੀ: ਪੰਜਾਬ ਤੇ ਮਹਾਰਾਸ਼ਟਰ ਤੋਂ ਬਾਅਦ ਹੁਣ ਤਮਿਲਨਾਡੂ ਨੇ ਕੋਰੋਨਾ ਵਾਇਰਸ ਦੇ ਚਲਦਿਆਂ 31 ਮਈ ਤੱਕ ਲੌਕਡਾਊਨ ਵਧਾਉਣ ਦਾ ਐਲਾਨ ਕੀਤਾ ਹੈ। ਸੂਬੇ ਦੇ ਮੁੱਖ ਮੰਤਰੀ ਨੇ ਪਲਾਨੀਸਵਾਮੀ ਨੇ ਕਿਹਾ ਕਿ ਤਮਿਲਨਾਡੂ ਵਿਚ 31 ਮਈ ਤੱਕ ਲੌਕਡਾਊਨ ਵਧਾ ਦਿੱਤਾ ਗਿਆ ਹੈ। ਹਾਲਾਂਕਿ ਕੁਝ ਛੋਟ ਦਿੱਤੀ ਹੈ।

ਤਮਿਲਨਾਡੂ ਵਿਚ ਕੋਵਿਡ-19 ਦੇ ਮਾਮਲੇ 10 ਹਜ਼ਾਰ ਤੋਂ ਪਾਰ ਹਨ ਜਦਕਿ ਇੱਥੇ 74 ਲੋਕਾਂ ਦੀ ਇਸ ਮਹਾਮਾਰੀ ਨਾਲ ਮੌਤ ਹੋ ਚੁੱਕੀ ਹੈ। ਸੂਬਾ ਸਰਕਾਰ ਦੇ ਨਵੇਂ ਆਦੇਸ਼ਾਂ ਤੋਂ ਬਾਅਦ ਸਕੂਲ, ਕਾਲਜ, ਧਾਰਮਕ ਸਥਾਨ, ਸਿਨੇਮਾ ਅਤੇ ਬਾਰ ਆਦਿ ਬੰਦ ਰਹਿਣਗੇ। ਇਸ ਤੋਂ ਪਹਿਲਾਂ ਪੰਜਾਬ ਅਤੇ ਉਸ ਤੋਂ ਬਾਅਦ ਮਹਾਰਾਸ਼ਟਰ ਨੇ ਲੌਕਡਾਊਨ ਨੰ 31 ਮਈ ਤੱਕ ਵਧਾ ਦਿੱਤਾ ਹੈ।

ਦੇਸ਼ ਵਿਚ ਲੌਕਡਾਊਨ 3.0 ਦਾ ਅੱਜ ਆਖਰੀ ਦਿਨ ਹੈ। ਜਿਸ ਨੂੰ ਖ਼ਤਮ ਹੋਣ ਤੋਂ ਪਹਿਲਾਂ ਹੀ ਮਹਾਰਾਸ਼ਟਰ ਸਰਕਾਰ ਵੱਲੋਂ ਲੌਕਡਾਊਨ 4.0 ਦਾ ਐਲਾਨ ਕਰ ਦਿੱਤਾ ਗਿਆ ਹੈ ਜੋ ਕਿ 31 ਮਈ ਤੱਕ ਲਾਗੂ ਰਹੇਗਾ। ਮਹਾਰਾਸ਼ਟਰ ਦੇ ਰਾਹਤ ਅਤੇ ਮੁੜ ਵਸੇਬੇ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।

ਦੱਸ ਦਈਏ ਕਿ ਮਹਾਰਾਸ਼ਟਰ ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਰਾਜ ਹੈ ਜਿੱਥੇ ਹਹ – ਰੋਜ਼ ਵੱਡੀ ਗਿਣਤੀ ਵਿਚ ਕੋਰੋਨਾ ਦੇ ਕੇਸ ਸਾਹਮਣੇ ਆਉਂਦੇ ਹਨ। ਇਸ ਤਰ੍ਹਾਂ ਮਹਾਂਰਾਸ਼ਟਰ ਵਿਚ ਕੋਰੋਨਾ ਵਾਇਰਸ ਦੇ ਹੁਣ 30,706 ਮਾਮਲੇ ਦਰਜ ਹੋ ਚੁੱਕੇ ਹਨ ਅਤੇ 1135 ਲੋਕਾਂ ਦੀ ਇਸ ਵਿਚ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 7088 ਲੋਕ ਇੱਥੇ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਠੀਕ ਹੋ ਕੇ ਘਰ ਪਰਤ ਚੁੱਕੇ ਹਨ।