ਗੁਜਰਾਤ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5
ਰਾਜਕੋਟ ਵਿਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਅਮਰੇਲੀ : ਤੌਕਤੇ ਤੂਫਾਨ ਦੇ ਵਿਚਕਾਰ ਗੁਜਰਾਤ ਦੇ ਅਮਰੇਲੀ ਨੇੜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਦੇ ਅਨੁਸਾਰ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 4.5 ਮਾਪੀ ਗਈ। ਹਾਲਾਂਕਿ, ਭੂਚਾਲ ਵਿਚ ਕਿਸੀ ਦੇ ਜਾਨ ਮਾਲ ਦੀ ਕੋਈ ਖਬਰ ਨਹੀਂ ਆਈ ਹੈ।
ਰਾਜਕੋਟ ਵਿਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਇਸ ਤੋਂ ਇਲਾਵਾ ਗੁਜਰਾਤ ਦੇ ਰਾਜਕੋਟ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.8 ਰਹੀ। ਇਸਦੀ ਪੁਸ਼ਟੀ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੁਆਰਾ ਕੀਤੀ ਗਈ ਹੈ। ਇਸ ਭੁਚਾਲ ਨਾਲ ਕਿਸੇ ਦੇ ਜਾਨ ਜਾਂ ਮਾਲ ਦੇ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਤੌਕਤੇ ਤੂਫਾਨ ਨੂੰ ਲੈ ਕੇ ਚੇਤਾਵਨੀ ਜਾਰੀ
ਇਸੇ ਦੌਰਾਨ ਤੌਕਤੇ ਤੂਫਾਨਦੇ ਸੰਬੰਧ ਵਿੱਚ ਗੁਜਰਾਤ ਦੇ ਤੱਟਵਰਤੀ ਇਲਾਕਿਆਂ ਨੂੰ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੂਫਾਨ ਕਾਰਨ ਗੁਜਰਾਤ ਦੇ ਤੱਟਵਰਤੀ ਇਲਾਕਿਆਂ ਵਿੱਚ ਅੱਜ ਅਤੇ ਕੱਲ੍ਹ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਇਸ ਆਫ਼ਤ ਨਾਲ ਨਜਿੱਠਣ ਲਈ ਐਨਡੀਆਰਐਫ ਦੀਆਂ 50 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਮਛੇਰਿਆਂ ਨੂੰ ਸੁਰੱਖਿਅਤ ਜਗ੍ਹਾ 'ਤੇ ਤਬਦੀਲ ਕਰ ਦਿੱਤਾ ਗਿਆ ਹੈ।