ਆਂਧਰਾ ਪ੍ਰਦੇਸ਼ ਵਿਚ 31 ਮਈ ਤੱਕ ਵਧਾਇਆ ਗਿਆ ਲਾਕਡਾਊਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

lockdown

ਅਨੰਤਪੁਰ: ਆਂਧਰਾ ਪ੍ਰਦੇਸ਼ ਸਰਕਾਰ ਨੇ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ  31 ਮਈ ਤੱਕ ਲਾਕਡਾਊਨ ਵਧਾ ਦਿੱਤਾ। ਕੋਰੋਨਾ ਕਰਫਿਊ ਵਧਾਉਣ ਦੀ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਨੇ ਦਿੱਤੀ ਹੈ।

ਸੀ.ਐੱਮ.ਓ. ਨੇ ਕਿਹਾ, ਆਂਧਰਾ ਪ੍ਰਦੇਸ਼ ਵਿੱਚ ਲਗਾਇਆ ਗਿਆ ਕੋਰੋਨਾ ਕਰਫਿਊ ਇਸ ਮਹੀਨੇ ਦੇ ਅੰਤ ਤੱਕ ਭਾਵ 31 ਮਈ ਤੱਕ ਵਧਾ ਦਿੱਤਾ ਗਿਆ ਹੈ। ਸੀਐਮਓ ਦੀ ਘੋਸ਼ਣਾ ਦੇ ਅਨੁਸਾਰ, ਆਂਧਰਾ ਪ੍ਰਦੇਸ਼ ਵਿੱਚ ਕੋਰੋਨਾ ਕਰਫਿਊ  31 ਮਈ ਤੱਕ ਜਾਰੀ ਰਹੇਗਾ।

ਦੱਸ ਦੇਈਏ ਕਿ ਆਂਧਰਾ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਾਕਡਾਊਨ 5 ਮਈ ਤੋਂ 18 ਮਈ ਤੱਕ ਲਗਾਇਆ ਗਿਆ ਸੀ।