11ਵੇਂ ਦਿਨ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਜਾਰੀ, ਜਾਣੋ ਅੱਜ ਦੇ ਰੇਟ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਜਾਰੀ ਵਾਧਾ ਰੁਕਣ ਦਾ ਨਾਂਅ ਹੀ ਨਹੀਂ ਲੈ ਰਿਹਾ।

Petrol Diesel Price

ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਜਾਰੀ ਵਾਧਾ ਰੁਕਣ ਦਾ ਨਾਂਅ ਹੀ ਨਹੀਂ ਲੈ ਰਿਹਾ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀ (HPCL, BPCL, IOC) ਨੇ ਲਗਾਤਾਰ 11ਵੇਂ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਵਧਾ ਦਿੱਤਾ ਹੈ। ਰਾਜਧਾਨੀ ਦਿੱਲੀ ਵਿਚ ਬੁੱਧਵਾਰ ਨੂੰ ਇਕ ਲੀਟਰ ਪੈਟਰੋਲ ਦੀ ਕੀਮਤ ਵਧ ਕੇ 77,28 ਰੁਪਏ ਹੋ ਗਏ।

ਉੱਥੇ ਹੀ ਡੀਜ਼ਲ ਦੀ ਕੀਮਤ 75.79 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ। ਇਸ ਦੌਰਾਨ ਪੈਟਰੋਲ ਦੀਆਂ ਕੀਮਤਾਂ ਵਿਚ 53 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 60 ਪੈਸੇ ਦਾ ਵਾਧਾ ਹੋਇਆ ਹੈ। ਦੱਸ ਦਈਏ ਕਿ 11 ਦਿਨਾਂ ਵਿਚ ਪੈਟਰੋਲ 6 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 6.40 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਚੁੱਕਾ ਹੈ।

ਪੈਟਰੋਲ-ਡੀਜ਼ਲ ਦੇ ਨਵੇਂ ਰੇਟ 

ਦਿੱਲੀ

ਪੈਟਰੋਲ ਦੀ ਕੀਮਤ 77.28 ਰੁਪਏ ਪ੍ਰਤੀ ਲੀਟਰ
ਡੀਜ਼ਲ ਦੀ ਕੀਮਤ 75.79 ਰੁਪਏ ਪ੍ਰਤੀ ਲੀਟਰ

ਮੁੰਬਈ
ਪੈਟਰੋਲ ਦੀ ਕੀਮਤ 84.15 ਰੁਪਏ ਪ੍ਰਤੀ ਲੀਟਰ
ਡੀਜ਼ਲ ਦੀ ਕੀਮਤ 74.32 ਰੁਪਏ ਪ੍ਰਤੀ ਲੀਟਰ

ਕੋਲਕਾਤਾ
ਪੈਟਰੋਲ ਦੀ ਕੀਮਤ 79.08 ਰੁਪਏ ਪ੍ਰਤੀ ਲੀਟਰ
ਡੀਜ਼ਲ ਦੀ ਕੀਮਤ 71.38 ਰੁਪਏ ਪ੍ਰਤੀ ਲੀਟਰ

ਚੇਨਈ

ਪੈਟਰੋਲ ਦੀ ਕੀਮਤ 80.86 ਰੁਪਏ ਪ੍ਰਤੀ ਲੀਟਰ
ਡੀਜ਼ਲ ਦੀ ਕੀਮਤ 73.69 ਰੁਪਏ ਪ੍ਰਤੀ ਲੀਟਰ

ਐਨਰਜੀ ਮਾਹਿਰਾਂ ਦਾ ਕਹਿਣਾ ਹੈ ਕਿ ਲੌਡਕਾਊਨ ਦੌਰਾਨ ਦੇਸ਼ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀ ਮੰਗ ਘੱਟ ਹੋ ਗਈ ਹੈ। ਇਸੇ ਕਾਰਨ ਸਰਕਾਰ ਦੀ ਆਮਦਨੀ ਵਿਚ ਭਾਰੀ ਗਿਰਾਵਟ ਆਈ ਹੈ। ਇਸ ਲਈ ਸਰਕਾਰ ਨੇ ਟੈਕਸ ਵਧਾ ਕੇ ਅਪਣੀ ਆਮਦਨ ਵਧਾਈ ਹੈ। ਕਿਉਂਕਿ ਮੌਜੂਦਾ ਸਮੇਂ ਵਿਚ ਡਾਇਰੈਕਟ ਅਤੇ ਇਨਡਾਇਰੈਕਟ ਟੈਕਸ ਨਾਲ ਸਰਕਾਰ ਦੀ ਆਮਦਨ ਬਹੁਤ ਘੱਟ ਹੋ ਗਈ ਹੈ।