ਕੈਪਟਨ ਸਰਕਾਰ ਦੇ ‘ਕੰਟਰੋਲ ਕਰੋਨਾ ਮਾਡਲ’ ਦੀ PM ਮੋਦੀ ਵੀ ਕਰ ਰਹੇ ਹਨ ਤਾਰੀਫ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖ ਪ੍ਰਧਾਨ ਮੰਤਰੀ ਦੇ ਵੱਲੋਂ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੱਲਬਾਤ ਕੀਤੀ ਗਈ।

Photo

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖ ਪ੍ਰਧਾਨ ਮੰਤਰੀ ਦੇ ਵੱਲੋਂ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੱਲਬਾਤ ਕੀਤੀ ਗਈ। ਇਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਕਰੋਨਾ ਵਾਇਰਸ ਨਾਲ ਨਿਪਟਣ ਲਈ ਪੰਜਾਬ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਦੀ ਤਾਰੀਫ ਕਰਦਿਆਂ ਬਾਕੀ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀ ਪੰਜਾਬ  ਸਰਕਾਰ ਦੁਆਰਾ ਆਪਣੇ ਗਏ ਕਰੋਨਾ ਮਾਡਲ ਨੂੰ ਆਪਣਾਉਂਣ ਲਈ ਕਿਹਾ ਹੈ।

ਪੰਜਾਬ ਸਰਕਾਰ ਦੇ ਵੱਲੋਂ ਕਰੋਨਾ ਨਾਲ ਨਿਪਟਣ ਲਈ ਸਵਿਲਾਂਸ ਦਾ ਤਰੀਕਾ ਅਪਣਾ ਰਹੀ ਹੈ। ਪੰਜਾਬ ਸਰਕਾਰ ਦੇ ਵੱਲੋਂ ਬਕਾਇਦਾ ਇਸ ਲਈ ਇਕ ਮੋਬਾਇਲ ਐਪ ਜਾਰੀ ਕੀਤਾ ਗਿਆ ਹੈ। ਇਸ ਤਕਨੀਕ ਦੇ ਜ਼ਰੀਏ ਸੂਬਾ ਸਰਕਾਰ ਦੇ ਵੱਲੋਂ ਪੰਜਾਬ ਵਿਚ ਕਰੋਨਾ ਵਾਇਰਸ ਨੂੰ ਕਾਫੀ ਕੰਟਰੋਲ ਕਰ ਲਿਆ ਗਿਆ ਹੈ। PM ਨਾਲ ਮੀਟਿੰਗ ਕਰਦੇ ਸਮੇਂ ਮੁੱਖ ਮੰਤਰੀ ਦੇ ਵੱਲੋਂ ਇਸ ਤਕਨੀਕ ਬਾਰੇ ਪ੍ਰਧਾਨ ਮੰਤਰੀ ਨੂੰ ਦੱਸਿਆ ਗਿਆ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵੱਲੋਂ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਅਜਿਹੀਆਂ ਰਣਨੀਤੀਆਂ ਅਪਣਾਉਂਣ ਲਈ ਕਿਹਾ। ਦੱਸ ਦੱਈਏ ਕਿ ਪੰਜਾਬ ਵਿਚ ਨਾਦੇੜ ਤੋਂ ਵਾਪਿਸ ਪਰਤੇ ਸ਼ਰਧਾਲੂਆਂ ਤੋਂ ਬਾਅਦ ਰਾਜ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਕਾਫੀ ਵਾਧਾ ਹੋਇਆ ਸੀ। ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਨਾ ਸ਼ੁਰੂ ਕੀਤਾ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਨੇ ਲੌਕਡਾਊਨ ਨੂੰ ਸਖਤ ਕਰ ਦਿੱਤਾ ਸੀ ਅਤੇ ਘਰ-ਘਰ ਜਾਂਚ ਲਈ ਅਭਿਆਨ ਸ਼ੁਰੂ ਕਰ ਦਿੱਤਾ ਸੀ।

ਇਸ ਦੇ ਨਾਲ ਹੀ ਕੈਪਟਨ ਸਰਕਾਰ ਦੇ ਵੱਲੋਂ ਇਸ ਸਬੰਧ ਵਿਚ ਇਕ ਐਪ ਵੀ ਜਾਰੀ ਕੀਤਾ ਗਿਆ ਸੀ। ਜਿਸ ਦਾ ਨਾਮ ‘ਘਰ-ਘਰ ਨਿਗਰਾਨੀ’ ਰੱਖਿਆ ਗਿਆ ਸੀ। ਕੈਪਟਨ ਸਰਕਾਰ ਦੀ ਇਸ ਕੋਸ਼ਿਸ ਨਾਲ ਇਕ ਪਾਸੇ ਕਰੋਨਾ ਪੌਜਟਿਵਾਂ ਦੀ ਪਹਿਛਾਣ ਕਰਨ ਚ ਅਸਾਨੀ ਹੋਈ ਅਤੇ ਨਾਲ ਹੀ ਸੂਬੇ ਚ ਸਖਤੀ ਨਾਲ ਲੌਕਡਾਊਨ ਲਾਗੂ ਕਰ ਕਰੋਨਾ ਕੇਸਾਂ ਵਿਚ 81 ਫੀਸਦੀ ਤੱਕ ਕਮੀਂ ਦਰਜ਼ ਹੋਈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।