ਦੇਸ਼ ਵਿਚ 24 ਘੰਟਿਆਂ ਦੌਰਾਨ 67,208 ਨਵੇਂ ਮਾਮਲੇ, 2,330 ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਹੁਣ ਤੱਕ 26,55,19,251 ਲੋਕਾਂ ਨੂੰ ਲਗਾਈ ਜਾ ਚੁੱਕੀ ਵੈਕਸੀਨ

corona case

ਨਵੀਂ ਦਿੱਲੀ: ਦੇਸ਼ ਵਿਚ ਪਿਛਲੇ 24 ਘੰਟਿਆਂ ਅੰਦਰ ਕੋਵਿਡ-19( Corona case)  ਦੇ 67,208 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ  2,97,00,313 ਹੋ ਗਈ ਹੈ।

ਉੱਥੇ ਹੀ 71 ਦਿਨ ਬਾਅਦ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ 9 ਲੱਖ ਤੋਂ ਘੱਟ ਹੋ ਗਈ ਹੈ ਪਰ ਮੌਤਾਂ ਦਾ ਅੰਕੜਾ ਨਹੀਂ ਘੱਟ ਰਿਹਾ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ 2,330 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 3,81,903 ਹੋ ਗਈ ਹੈ।

ਇਹ ਵੀ ਪੜ੍ਹੋ: ਸੰਪਾਦਕੀ: ਗ਼ਰੀਬੀ ਤੇ ਬੇਰੁਜ਼ਗਾਰੀ ਦੇਸ਼ ਅਤੇ ਦੇਸ਼ ਵਾਸੀਆਂ ਨੂੰ ਨਿਚੋੜ ਕੇ ਰੱਖ ਦੇਵੇਗੀ

ਦੇਸ਼ ਵਿਚ ਹੁਣ ਤੱਕ 2,84,91,670 ਲੋਕ ਕੋਵਿਡ-19( Corona case)  ਨੂੰ ਮਾਤ ਦੇ ਕੇ ਵਾਪਸ ਆਪਣੇ  ਘਰ ਪਰਤੇ ਹਨ।  ਦੇਸ਼ ਵਿਚ  ਹੁਣ ਤੱਕ 26,55,19,251 ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ