ਦਿੱਲੀ ਦੇ ਏਮਜ਼ ਹਸਪਤਾਲ ਦੀ ਨੌਵੀਂ ਮੰਜ਼ਿਲ 'ਤੇ ਲੱਗੀ ਭਿਆਨਕ ਅੱਗ
ਅੱਗ ਬੁਝਾਉਣ ਦੀਆਂ 20 ਗੱਡੀਆਂ ਮੌਕੇ 'ਤੇ ਪਹੁੰਚੀਆਂ ਤੇ ਅੱਗ 'ਤੇ ਪਾਇਆ ਗਿਆ ਕਾਬੂ
ਨਵੀਂ ਦਿੱਲੀ: ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) (All India Institute Of Medical Sciences, New Delhi) ਹਸਪਤਾਲ ਦੀ ਨੌਵੀਂ ਮੰਜ਼ਿਲ 'ਤੇ ਭਿਆਨਕ ਅੱਗ ਲੱਗ ਗਈ। ਅੱਗ ਬੁਝਾਉਣ ਦੀਆਂ 20 ਗੱਡੀਆਂ ਮੌਕੇ 'ਤੇ ਪਹੁੰਚੀਆਂ ਤੇ ਅੱਗ 'ਤੇ ਕਾਬੂ ਪਾਇਆ।
ਕਨਵਰਜੈਂਸ ਬਲਾਕ ਵਿੱਚ ਬਹੁਤ ਸਾਰੀਆਂ ਲੈਬਾਂ ਅਤੇ ਟੈਸਟਿੰਗ ਵਿਭਾਗ ਆਦਿ ਹਨ। ਇਹ ਇਕ ਡਾਇਗਨੌਸਟਿਕ ਇਮਾਰਤ ਹੈ ਜਿਸ ਵਿਚ ਅਲੱਗ- ਅਲੱਗ ਡਾਇਗਨੌਸਟਿਕ ਲੈਬਾਂ ਦੇ ਨਾਲ ਇਸ ਵਿਚ ਆਡੀਟੋਰੀਅਮ ਵੀ ਹੈ।
ਇਹ ਵੀ ਪੜ੍ਹੋ: ਸੰਪਾਦਕੀ: ਗ਼ਰੀਬੀ ਤੇ ਬੇਰੁਜ਼ਗਾਰੀ ਦੇਸ਼ ਅਤੇ ਦੇਸ਼ ਵਾਸੀਆਂ ਨੂੰ ਨਿਚੋੜ ਕੇ ਰੱਖ ਦੇਵੇਗੀ
ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਰਾਹਤ ਦੀ ਗੱਲ ਇਹ ਹੈ ਕਿ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ। ਹਾਲਾਂਕਿ ਕਿੰਨਾ ਮਾਲੀ ਨੁਕਸਾਨ ਹੋਇਆ ਹੈ ਇਸ ਦੀ ਅਜੇ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ।