ਪੰਜਾਬ ਸਰਕਾਰ ਵੱਲੋਂ 23 ਜੂਨ ਨੂੰ ਤਿੰਨ ਜ਼ਿਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

Holiday

 

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੰਗਰੂਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 23 ਜੂਨ ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ।

ਪੰਜਾਬ ਸਰਾਕਰ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਦੇ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 23 ਜੂਨ, 2022 (ਵੀਰਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ ਮਿਤੀ 23 ਜੂਨ, 2022 (ਵੀਰਵਾਰ) ਦੀ ਅਦਾਇਗੀ ਛੁੱਟੀ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਘੋਸ਼ਿਤ ਕੀਤੀ ਗਈ ਹੈ।