ਗੁਜਰਾਤ ਪਹੁੰਚੇ ਅਮਿਤ ਸ਼ਾਹ, ਚੱਕਰਵਾਤ ਬਿਪਰਜੋਏ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੈਲਟਰ ਹੋਮ 'ਚ ਰਹਿ ਰਹੇ ਲੋਕਾਂ ਨਾਲ ਵੀ ਕੀਤੀ ਮੁਲਾਕਾਤ

photo

 

ਅਹਿਮਾਦਾਬਾਦ: ਗ੍ਰਹਿ ਮੰਤਰੀ ਅਮਿਤ ਸ਼ਾਹ ਚੱਕਰਵਾਤ ਬਿਪਰਜੋਏ ਤੋਂ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣ ਲਈ ਗੁਜਰਾਤ ਪਹੁੰਚ ਗਏ ਹਨ। ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨਾਲ ਮਿਲ ਕੇ ਕੱਛ ਵਿਚ ਤੂਫ਼ਾਨ ਕਾਰਨ ਹੋਈ ਤਬਾਹੀ ਦਾ ਹਵਾਈ ਸਰਵੇਖਣ ਕੀਤਾ।

ਇਹ ਵੀ ਪੜ੍ਹੋ: ਕਾਂਗਰਸ 'ਚ ਸ਼ਾਮਲ ਹੋਣ ਦੀ ਬਜਾਏ ਖੂਹ 'ਚ ਛਾਲ ਮਾਰ ਦੇਵਾਂਗਾ- ਨਿਤਿਨ ਗਡਕਰੀ

 ਦੱਸ ਦੇਈਏ ਕਿ ਚੱਕਰਵਾਤੀ ਤੂਫਾਨ ਬਿਪਰਜੋਏ ਨੇ ਵੀਰਵਾਰ ਨੂੰ ਗੁਜਰਾਤ ਦੇ ਕਈ ਇਲਾਕਿਆਂ ਨੂੰ ਪ੍ਰਭਾਵਿਤ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਹ ਚੱਕਰਵਾਤ ਵੀਰਵਾਰ ਰਾਤ ਕਰੀਬ 11.30 ਵਜੇ ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਜਾਖਾਊ ਨਾਲ ਟਕਰਾ ਗਿਆ ਅਤੇ ਤਬਾਹੀ ਮਚਾਈ। ਇਸ ਦੌਰਾਨ ਕਈ ਦਰੱਖਤ ਡਿੱਗ ਗਏ ਅਤੇ ਪਸ਼ੂਆਂ ਸਮੇਤ ਆਮ ਲੋਕਾਂ ਦਾ ਨੁਕਸਾਨ ਹੋਇਆ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਦੋ ਕਾਰਾਂ ਦੀ ਆਪਸ ਵਿਚ ਹੋਈ ਭਿਆਨਕ ਟੱਕਰ, ਕਾਰਾਂ ਦੇ ਉੱਡੇ ਪਰਖੱਚੇ 

ਇਸ ਦੇ ਨਾਲ ਹੀ ਹੁਣ ਕੇਂਦਰੀ ਗ੍ਰਹਿ ਮੰਤਰੀ ਤੂਫਾਨ ਨਾਲ ਪ੍ਰਭਾਵਿਤ ਇਲਾਕਿਆਂ ਦਾ ਮੁਆਇਨਾ ਕਰਨ ਲਈ ਗੁਜਰਾਤ ਪਹੁੰਚ ਗਏ ਹਨ। ਹਵਾਈ ਸਰਵੇਖਣ ਕਰਨ ਤੋਂ ਬਾਅਦ ਅਮਿਤ ਸ਼ਾਹ ਨੇ ਸ਼ੈਲਟਰ ਹੋਮ ਪਹੁੰਚੇ ਲੋਕਾਂ ਨਾਲ ਮੁਲਾਕਾਤ ਕੀਤੀ। ਉਸ ਦਾ ਹਾਲ ਚਾਲ ਪੁੱਛਿਆ।