West Bengal Train Accident: ਪੱਛਮੀ ਬੰਗਾਲ 'ਚ ਵੱਡਾ ਰੇਲ ਹਾਦਸਾ, ਐਕਸਪ੍ਰੈਸ ਨਾਲ ਟਕਰਾਈ ਮਾਲ ਗੱਡੀ, ਹੁਣ ਤੱਕ 15 ਮੌਤਾਂ
West Bengal Train Accident: ਹਾਦਸੇ ਵਿਚ ਰੇਲਗੱਡੀ ਦੇ ਪਿਛਲੇ ਪਾਸੇ ਦੀਆਂ ਤਿੰਨ ਬੋਗੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ
Big train accident in West Bengal News in punjabi : ਪੱਛਮੀ ਬੰਗਾਲ ਵਿਚ ਇਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਪਟੜੀ 'ਤੇ ਖੜ੍ਹੀ ਕੰਚਨਗੰਗਾ ਐਕਸਪ੍ਰੈੱਸ ਟਰੇਨ ਦੇ ਪਿੱਛੇ ਤੋਂ ਤੇਜ਼ ਰਫਤਾਰ ਨਾਲ ਆ ਰਹੀ ਇਕ ਮਾਲ ਗੱਡੀ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਇਸ ਹਾਦਸੇ 'ਚ ਹੁਣ ਤੱਕ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ NJP ਤੋਂ ਸਿਆਲਦਾਹ ਜਾ ਰਹੀ ਕੰਚਨਜੰਗਾ ਐਕਸਪ੍ਰੈਸ ਸਿਲੀਗੁੜੀ ਪਾਰ ਕਰਨ ਤੋਂ ਬਾਅਦ ਰੰਗਪਨੀਰ ਸਟੇਸ਼ਨ ਦੇ ਕੋਲ ਹਾਦਸੇ ਦਾ ਸ਼ਿਕਾਰ ਹੋ ਗਈ।
ਇਹ ਵੀ ਪੜ੍ਹੋ: Retreat Ceremony Time Change: ਅੱਤ ਦੀ ਗਰਮੀ ਦੇ ਮੱਦੇਨਜ਼ਰ ਅਟਾਰੀ ਵਾਹਗਾ ਰੀਟਰੀਟ ਸੈਰਮਨੀ ਦਾ ਸਮਾਂ ਬਦਲਿਆ
ਇਸ ਹਾਦਸੇ ਵਿੱਚ ਰੇਲਗੱਡੀ ਦੇ ਪਿਛਲੇ ਪਾਸੇ ਦੀਆਂ ਤਿੰਨ ਬੋਗੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਹੁਣ ਤੱਕ 15 ਯਾਤਰੀਆਂ ਦੀ ਮੌਤ ਹੋ ਚੁੱਕੀ ਹੈ, ਜਦਕਿ 60 ਲੋਕ ਗੰਭੀਰ ਜ਼ਖ਼ਮੀ ਹਨ। ਰੇਲਵੇ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਕੰਚਨਜੰਗਾ ਐਕਸਪ੍ਰੈਸ ਰੰਗਾਪਾਨੀ ਅਤੇ ਨਿਜਾਬਾੜੀ ਦੇ ਵਿਚਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ।
ਇਹ ਵੀ ਪੜ੍ਹੋ: Punjab News: ਡਲਹੌਜ਼ੀ ਘੁੰਮਣ ਗਏ ਪੰਜਾਬ ਦੇ ਪੁਲਿਸ ਮੁਲਾਜ਼ਮ ਦੀ ਡੂੰਘੀ ਖੱਡ 'ਚ ਡਿੱਗੀ ਕਾਰ, ਮੌਤ
ਇਸ ਘਟਨਾ 'ਤੇ ਸੀਐਮ ਮਮਤਾ ਬੈਨਰਜੀ ਨੇ ਟਵੀਟ ਕੀਤਾ ਹੈ। ਮਮਤਾ ਨੇ ਲਿਖਿਆ ਹੈ ਕਿ ਉਹ ਦਾਰਜੀਲਿੰਗ ਜ਼ਿਲੇ ਦੇ ਫਾਂਸੀਦੇਵਾ ਇਲਾਕੇ 'ਚ ਹੋਏ ਦਰਦਨਾਕ ਰੇਲ ਹਾਦਸੇ ਬਾਰੇ ਜਾਣ ਕੇ ਹੈਰਾਨ ਹੈ। ਹਾਲਾਂਕਿ ਵੇਰਵਿਆਂ ਦੀ ਉਡੀਕ ਹੈ, ਕੰਚਨਜੰਗਾ ਐਕਸਪ੍ਰੈਸ ਕਥਿਤ ਤੌਰ 'ਤੇ ਇੱਕ ਮਾਲ ਰੇਲਗੱਡੀ ਨਾਲ ਟਕਰਾ ਗਈ ਹੈ। ਬਚਾਅ ਅਤੇ ਡਾਕਟਰੀ ਸਹਾਇਤਾ ਲਈ ਡੀਐਮ, ਐਸਪੀ, ਡਾਕਟਰ, ਐਂਬੂਲੈਂਸ ਅਤੇ ਡਿਜ਼ਾਸਟਰ ਟੀਮਾਂ ਨੂੰ ਮੌਕੇ 'ਤੇ ਭੇਜਿਆ ਗਿਆ ਹੈ। ਜੰਗੀ ਪੱਧਰ 'ਤੇ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Big train accident in West Bengal News in punjabi , stay tuned to Rozana Spokesman)