Eid Al-Adha: ਪ੍ਰਧਾਨ ਮੰਤਰੀ ਨੇ ਈਦ-ਉਲ-ਅਜ਼ਹਾ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
ਮੈਂ ਕਾਮਨਾ ਕਰਦਾ ਹਾਂ ਕਿ ਇਹ ਵਿਸ਼ੇਸ਼ ਮੌਕਾ ਸਾਡੇ ਸਮਾਜ ਵਿੱਚ ਸਦਭਾਵਨਾ ਅਤੇ ਏਕਤਾ ਦੇ ਬੰਧਨ ਨੂੰ ਹੋਰ ਮਜ਼ਬੂਤ ਕਰੇ। ਹਰ ਕੋਈ ਖੁਸ਼ ਅਤੇ ਤੰਦਰੁਸਤ ਰਹੇ। - PM Modi
PM Modi
Eid Al-Adha: ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਈਦ-ਉਲ-ਅਜ਼ਹਾ (ਬਕਰੀਦ) ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ।
ਐਕਸ 'ਤੇ ਇਕ ਪੋਸਟ 'ਚ ਉਨ੍ਹਾਂ ਨੇ ਲਿਖਿਆ ਕਿ 'ਈਦ-ਉਲ-ਅਜ਼ਹਾ ਮੁਬਾਰਕ! ਮੈਂ ਕਾਮਨਾ ਕਰਦਾ ਹਾਂ ਕਿ ਇਹ ਵਿਸ਼ੇਸ਼ ਮੌਕਾ ਸਾਡੇ ਸਮਾਜ ਵਿੱਚ ਸਦਭਾਵਨਾ ਅਤੇ ਏਕਤਾ ਦੇ ਬੰਧਨ ਨੂੰ ਹੋਰ ਮਜ਼ਬੂਤ ਕਰੇ। ਹਰ ਕੋਈ ਖੁਸ਼ ਅਤੇ ਤੰਦਰੁਸਤ ਰਹੇ। ’’