ਬਕਰੀਦ ਤੋਂ ਪਹਿਲਾਂ ਸਰਕਾਰ ਦਾ ਵੱਡਾ ਫ਼ੈਸਲਾ, ਜਾਨਵਰਾਂ ਦੀ ਕੁਰਬਾਨੀ ਦੇਣ ’ਤੇ ਲਗਾਈ ਪਾਬੰਦੀ
ਪਸ਼ੂਆਂ ਦੇ ਕਲਿਆਣ ਲਈ ਬਣੇ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ ਪ੍ਰਸ਼ਾਸਨ ਨੇ ਇਹ ਰੋਕ ਲਗਾਈ ਹੈ।
ਸ਼੍ਰੀਨਗਰ : ਜੰਮੂ ਕਸ਼ਮੀਰ ’ਚ ਪ੍ਰਸ਼ਾਸਨ ਨੇ ਬਕਰੀਦ ਦੇ ਮੌਕੇ ਗਊਵੰਸ਼ ਸਮੇਤ ਕਈ ਜਾਨਵਰਾਂ ਦੀ ਕੁਰਬਾਨੀ ਦੇਣ ’ਤੇ ਰੋਕ ਲਗਾ ਦਿਤੀ ਹੈ। ਅਜਿਹਾ ਕਰਨ ਵਾਲੇ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵੀਰਵਾਰ ਨੂੰ ਪ੍ਰਸ਼ਾਸਨ ਵਲੋਂ ਜਾਰੀ ਹੁਕਮ ਵਿਚ ਕਿਹਾ ਗਿਆ ਕਿ ‘ਗਊਵੰਸ਼, ਊਠਾਂ ਜਾਂ ਹੋਰ ਜਾਨਵਰਾਂ ਦੀ ਨਾਜਾਇਜ਼ ਹਤਿਆ ਜਾਂ ਕੁਰਬਾਨੀ ਨੂੰ ਰੋਕਣਾ ਚਾਹੀਦਾ ਹੈ।’
ਪਸ਼ੂਆਂ ਦੇ ਕਲਿਆਣ ਲਈ ਬਣੇ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ ਪ੍ਰਸ਼ਾਸਨ ਨੇ ਇਹ ਰੋਕ ਲਗਾਈ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਜਾਨਵਰਾਂ ਦੀ ਕੁਰਬਾਨੀ ਉੱਪਰ ਮੁਕੰਮਲ ਬੈਨ ਲਗਾਇਆ ਗਿਆ ਹੈ ਜਾਂ ਫਿਰ ਗਊਵੰਸ਼ ਤੇ ਕੁੱਝ ਹੋਰ ਪਸ਼ੂਆਂ ਨੂੰ ਲੈ ਕੇ ਵੀ ਇਹ ਹੁਕਮ ਦਿਤਾ ਗਿਆ ਹੈ। ਬਕਰੀਦ ’ਤੇ ਵੱਡੇ ਪੱਧਰ ’ਤੇ ਜਾਨਵਰਾਂ ਦੀ ਕੁਰਬਾਨੀ ਦਿਤੀ ਜਾਂਦੀ ਹੈ।
ਇਹ ਵੀ ਪੜ੍ਹੋ - ਕੈਨੇਡਾ: ਸਿੱਖ ਸੁਰੱਖਿਆ ਗਾਰਡ 'ਤੇ ਹੋਇਆ ਨਸਲਵਾਦੀ ਹਮਲਾ, ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਈਰਲ
ਇਸ ਨੂੰ ਮੱਦੇਨਜਰ ਰੱਖਦੇ ਹੋਏ ਭਾਰਤ ਸਰਕਾਰ ਨੇ ਮੱਛੀ ਪਾਲਣ, ਪਸ਼ੂ ਪਾਲਣ ਤੇ ਡੇਅਰੀ ਮੰਤਰਾਲੇ ਤੇ ਭਾਰਤ ਸਰਕਾਰ ਦੇ ਪਸ਼ੂ ਕਲਿਆਣ ਬੋਰਡ ਵਲੋਂ ਸੂਬੇ ਨੂੰ ਨਾਜਾਇਜ਼ ਢੰਗ ਨਾਲ ਜਾਨਵਰਾਂ ਦੀ ਕੁਰਬਾਨੀ ਨੂੰ ਰੋਕਣ ਸਬੰਧੀ ਇਕ ਪੱਤਰ ਲਿਖਿਆ ਸੀ। ਇਸ ਵਿਚ ਕਿਹਾ ਗਿਆ ਹੈ ਕਿ ਬਕਰੀਦ ਮੌਕੇ ਜੰਮੂ-ਕਸ਼ਮੀਰ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਵੱਡੀ ਗਿਣਤੀ ’ਚ ਕੁਰਬਾਨੀ ਲਈ ਜਾਨਵਰਾਂ ਦੀ ਹਤਿਆ ਕੀਤੇ ਜਾਣ ਦੀ ਸੰਭਾਵਨਾ ਹੈ ਜਿਸ ’ਤੇ ਪਸ਼ੂ ਕਲਿਆਣ ਬੋਰਡ ਆਫ਼ ਇੰਡੀਆ ਨੇ ਸਾਰੇ ਇਹਤਿਆਤੀ ਉਪਾਅ ਲਾਗੂ ਕਰਨ ਦੀ ਅਪੀਲ ਕੀਤੀ ਹੈ।