ਸ਼ਰਦ ਪਵਾਰ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ, 50 ਮਿੰਟ ਤੱਕ ਚੱਲੀ ਬੈਠਕ

ਏਜੰਸੀ

ਖ਼ਬਰਾਂ, ਰਾਸ਼ਟਰੀ

ਐਨਸੀਪੀ ਮੁਖੀ ਸ਼ਰਦ ਪਵਾਰ ਨੇ ਸ਼ਨੀਵਾਰ ਨੂੰ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ।

Sharad Pawar meets PM Modi

ਨਵੀਂ ਦਿੱਲੀ: ਮਹਾਰਾਸ਼ਟਰ ਵਿਚ ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਵਿਚਾਲੇ ਜਾਰੀ ਤਣਾਅ ਦੌਰਾਨ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਸ਼ਨੀਵਾਰ ਨੂੰ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਦੋਵਾਂ ਵਿਚਾਲੇ ਕਰੀਬ ਇਕ ਘੰਟੇ ਤੱਕ ਗੱਲਬਾਤ ਹੋਈ। ਹਾਲਾਂਕਿ ਇਸ ਮੁਲਾਕਾਤ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਖੁਲਾਸਾ ਨਹੀਂ ਹੋਇਆ ਹੈ।

ਹੋਰ ਪੜ੍ਹੋ: PM ਨੂੰ ਲਿਖੀ ਚਿੱਠੀ 'ਤੇ ਮਾਇਆਵਤੀ ਦਾ ਕੈਪਟਨ ਨੂੰ ਜਵਾਬ, ਲਾਏ ਅੰਦੋਲਨ ਨੂੰ ਬਦਨਾਮ ਕਰਨ ਦੇ ਦੋਸ਼

ਇਸ ਮੁਲਾਕਾਤ ਤੋਂ ਬਾਅਦ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰਕ ਟਵਿਟਰ ਹੈਂਡਲ ਤੋਂ ਪੀਐਮ ਮੋਦੀ ਅਤੇ ਸ਼ਰਧ ਪਵਾਰ ਦੀ ਫੋਟੋ ਸ਼ੇਅਰ ਕੀਤੀ ਗਈ। ਇਹ ਮੀਟਿੰਗ ਪੂਰੇ 50 ਮਿੰਟ ਤੱਕ ਚੱਲੀ। ਇਹ ਬੈਠਕ ਸੰਸਦ ਦੇ ਮਾਨਸੂਨ ਇਜਲਾਸ ਦੇ ਦੋ ਦਿਨ ਪਹਿਲਾਂ ਹੋਈ ਹੈ।

ਹੋਰ ਪੜ੍ਹੋ: ਜਲਦ ਖੁੱਲ੍ਹੇਗਾ 131 ਸਾਲ ਪੁਰਾਣਾ ਕਪੂਰਥਲਾ ਦਾ ਦਰਬਾਰ ਹਾਲ, ਸਤੰਬਰ ਦੇ ਅਖੀਰ ਤੱਕ ਪੂਰਾ ਹੋਵੇਗਾ ਕੰਮ

ਮਹਾਰਾਸ਼ਟਰ ਵਿਚ ਸ਼ਿਵਸੈਨਾ ਦੀ ਅਗਵਾਈ ਵਾਲੇ ਗਠਜੋੜ ਵਿਚ ਤਣਾਅ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਵਿਚ ਸ਼ਰਦ ਪਵਾਰ ਦੀ ਪਾਰਟੀ ਵੀ ਸ਼ਾਮਲ ਹੈ। ਹਾਲ ਹੀ ਵਿਚ ਸ਼ਰਦ ਪਵਾਰ ਨੇ ਉਹਨਾਂ ਖ਼ਬਰਾਂ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਹ ਆਉਣ ਵਾਲੀਆਂ ਰਾਸ਼ਟਰੀ ਅਹੁਦੇ ਦੀਆਂ ਚੋਣਾਂ ਲਈ ਉਮੀਦਵਾਰ ਹਨ।