ਜੰਮੂ-ਕਸ਼ਮੀਰ: ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਤਿੰਨ ਸਰਕਾਰੀ ਕਰਮਚਾਰੀ ਬਰਖ਼ਾਸਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਪਾਕਿਸਤਾਨੀ ਅਤਿਵਾਦੀ ਸੰਗਠਨਾਂ ਨਾਲ ਕੰਮ ਕਰਨਾ, ਅਤਿਵਾਦੀਆਂ ਦੀ ਆਉਣ-ਜਾਣ 'ਚ ਮਦਦ ਕਰਨਾ, ਉਨ੍ਹਾਂ ਲਈ ਫੰਡ ਇਕੱਠਾ ਕਰਨ ਦੇ ਇਲਜ਼ਾਮ

Image: For representation purpose only.

 

ਸ੍ਰੀਨਗਰ:  ਜੰਮੂ-ਕਸ਼ਮੀਰ ਸਰਕਾਰ ਨੇ ਪਾਕਿਸਤਾਨੀ ਅਤਿਵਾਦੀ ਸੰਗਠਨਾਂ ਨਾਲ ਕੰਮ ਕਰਨ, ਉਨ੍ਹਾਂ ਲਈ ਫੰਡ ਇਕੱਠਾ ਕਰਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਦੇ ਦੋਸ਼ਾਂ ਤਹਿਤ ਕਸ਼ਮੀਰ ਯੂਨੀਵਰਸਿਟੀ ਦੇ ਜਨ ਸੰਪਰਕ ਅਧਿਕਾਰੀ, ਇਕ ਪੁਲਿਸ ਕਾਂਸਟੇਬਲ ਅਤੇ ਇਕ ਮਾਲ ਸੇਵਾ ਅਧਿਕਾਰੀ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿਤਾ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿਤੀ।

ਇਹ ਵੀ ਪੜ੍ਹੋ: ਗ੍ਰਹਿ ਮੰਤਰੀ ਨਾਲ ਪੰਜਾਬ CM ਦੀ ਮੀਟਿੰਗ, ਨਸ਼ਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੀ ਦਿੱਤੀ ਜਾਣਕਾਰੀ 

ਇਨ੍ਹਾਂ ਕਰਮਚਾਰੀਆਂ ਦੀ ਪਛਾਣ ਕਸ਼ਮੀਰ ਯੂਨੀਵਰਸਿਟੀ ਦੇ ਲੋਕ ਸੰਪਰਕ ਅਧਿਕਾਰੀ ਫਹੀਮ ਅਸਲਮ, ਮਾਲ ਸੇਵਾ ਅਧਿਕਾਰੀ ਮੁਰਾਵਤ ਹੁਸੈਨ ਮੀਰ ਅਤੇ ਜੰਮੂ -ਕਸ਼ਮੀਰ ਦੇ ਪੁਲਿਸ ਕਾਂਸਟੇਬਲ ਅਰਸ਼ੀਦ ਅਹਿਮਦ ਠੋਕਰ ਵਜੋਂ ਹੋਈ ਹੈ। ਉਨ੍ਹਾਂ ਦਸਿਆ ਕਿ ਇਨ੍ਹਾਂ ਲੋਕਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਗਿਆ ਹੈ ਕਿਉਂਕਿ ਇਨ੍ਹਾਂ 'ਤੇ ਪਾਕਿਸਤਾਨੀ ਅਤਿਵਾਦੀ ਸੰਗਠਨਾਂ ਨਾਲ ਕੰਮ ਕਰਨਾ, ਅਤਿਵਾਦੀਆਂ ਦੀ ਆਉਣ-ਜਾਣ 'ਚ ਮਦਦ ਕਰਨਾ, ਉਨ੍ਹਾਂ ਲਈ ਫੰਡ ਇਕੱਠਾ ਕਰਨਾ, ਉਨ੍ਹਾਂ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨਾ ਅਤੇ 'ਵੱਖਵਾਦੀ ਏਜੰਡੇ ਨੂੰ ਅੱਗੇ ਵਧਾਉਣਾ' ਆਦਿ ਕਈ ਦੋਸ਼ ਹਨ।

ਇਹ ਵੀ ਪੜ੍ਹੋ: ਭੋਪਾਲ-ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਦੇ ਬੈਟਰੀ ਬਾਕਸ 'ਚ ਲੱਗੀ ਅੱਗ

ਸਰਕਾਰ ਨੇ ਇਨ੍ਹਾਂ ਤਿੰਨਾਂ ਸਰਕਾਰੀ ਮੁਲਾਜ਼ਮਾਂ ਨੂੰ ਸੰਵਿਧਾਨ ਦੀ ਧਾਰਾ 311 (2) (ਸੀ) ਤਹਿਤ ਬਰਖ਼ਾਸਤ ਕਰ ਦਿਤਾ ਹੈ। ਜਾਂਚ ਵਿਚ ਪਾਇਆ ਗਿਆ ਕਿ "ਉਹ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਅਤੇ ਅਤਿਵਾਦੀ ਸੰਗਠਨਾਂ ਦੀ ਤਰਫੋਂ ਕੰਮ ਕਰ ਰਹੇ ਸਨ" ਅਤੇ ਇਸ ਤੋਂ ਬਾਅਦ ਸਰਕਾਰ ਨੇ ਇਹ ਕਦਮ ਚੁੱਕਿਆ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਦੋ ਅਤਿਵਾਦੀ ਹਲਾਕ 

ਉਨ੍ਹਾਂ ਕਿਹਾ ਕਿ ਅਸਲਮ "ਇਕ ਕੱਟੜ ਵੱਖਵਾਦੀ ਹੈ ਜੋ ਨਾ ਸਿਰਫ ਵੱਖਵਾਦੀ ਵਿਚਾਰਧਾਰਾ ਦਾ ਸਮਰਥਨ ਕਰਦਾ ਹੈ, ਬਲਕਿ ਕਸ਼ਮੀਰ ਘਾਟੀ ਵਿਚ ਅਤਿਵਾਦੀਆਂ ਅਤੇ ਅਤਿਵਾਦੀ ਸੰਗਠਨਾਂ ਦਾ ਮੁੱਖ ਪ੍ਰਚਾਰਕ ਵੀ ਹੈ"। ਅਧਿਕਾਰੀਆਂ ਨੇ ਕਿਹਾ ਕਿ ਅਸਲਮ ਦੀਆਂ ਕਈ ਸੋਸ਼ਲ ਮੀਡੀਆ ਪੋਸਟਾਂ ਦੇਸ਼ ਪ੍ਰਤੀ "ਉਸ ਦੀ ਨਫ਼ਰਤ ਨੂੰ ਦਰਸਾਉਂਦੀਆਂ ਹਨ"। ਸੰਪਰਕ ਕਰਨ 'ਤੇ ਅਸਲਮ ਨੇ ਕਿਹਾ ਕਿ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕੀਤੇ ਜਾਣ ਬਾਰੇ ਕੋਈ ਜਾਣਕਾਰੀ ਨਹੀਂ ਹੈ।