ਭੂਟਾਨ ਪਹੁੰਚੇ ਪੀਐਮ ਮੋਦੀ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਭੂਟਾਨ ਯਾਤਰਾ ਲਈ ਅੱਜ ਸ਼ਨੀਵਾਰ ਨੂੰ ਰਵਾਨਾ ਹੋ ਗਏ ਹਨ।

Narendra Modi in Bhutan

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਭੂਟਾਨ ਯਾਤਰਾ ਲਈ ਅੱਜ ਸ਼ਨੀਵਾਰ ਨੂੰ ਰਵਾਨਾ ਹੋ ਗਏ ਹਨ। ਇਸ ਯਾਤਰਾ ਦੌਰਾਨ ਦੋਵੇਂ ਦੇਸ਼ ਅਪਣੇ ਮਜ਼ਬੂਤ ਸਬੰਧਾਂ ਨੂੰ ਹੋਰ ਅੱਗੇ ਵਧਾਉਣਗੇ। ਮੋਦੀ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਵਿਚ ਕਿਹਾ ਸੀ ਕਿ ਉਹਨਾਂ ਦੀ ਸਰਕਾਰ ਦੇ ਮੌਜੂਦਾ ਕਾਰਜਕਾਲ ਦੀ ਸ਼ੁਰੂਆਤ ਵਿਚ ਇਹ ਯਾਤਰਾ ਦਿਖਾਉਂਦੀ ਹੈ ਕਿ ਭਾਰਤ ਅਪਣੇ ਭਰੋਸੇਯੋਗ ਦੋਸਤ ਅਤੇ ਗੁਆਂਢੀ ਭੂਟਾਨ ਦੇ ਨਾਲ ਸਬੰਧਾਂ ਨੂੰ ਕਿੰਨਾ ਮਹੱਤਵ ਦਿੰਦੇ ਹਨ।

ਮੋਦੀ ਨੇ ਭਰੋਸਾ ਜਿਤਾਇਆ ਕਿ ਉਹਨਾਂ ਦੀ ਭੂਟਾਨ ਯਾਤਰਾ ਮਜ਼ਬੂਤ ਸਬੰਧਾਂ ਵਿਚ ਵਾਧਾ ਕਰੇਗੀ ਅਤੇ ਉਹਨਾਂ ਦੀ ਖ਼ਾਸ ਦੋਸਤੀ ਨੂੰ ਉਤਸ਼ਾਹਤ ਕਰੇਗੀ ਅਤੇ ਦੋਵੇਂ ਦੇਸ਼ਾਂ ਦੇ ਲੋਕਾਂ ਦੇ ਵਿਕਾਸ ਅਤੇ ਖੁਸ਼ਹਾਲ ਭਵਿੱਖ ਨੂੰ ਹੋਰ ਮਜ਼ਬੂਤ ਕਰੇਗੀ। ਦੱਸ ਦਈਏ ਕਿ ਦੂਜਾ ਕਾਰਜਕਾਲ ਸ਼ੁਰੂ ਹੋਣ ਤੋਂ ਬਾਅਦ ਇਹ ਪੀਐਮ ਮੋਦੀ ਦੀ ਪਹਿਲੀ ਵਿਦੇਸ਼ ਯਾਤਰਾ ਹੈ। ਇਸ ਤੋਂ ਪਹਿਲਾਂ ਵੀ ਸਾਲ 2014 ਵਿਚ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਨੇ ਅਪਣੇ ਵਿਦੇਸ਼ੀ ਦੌਰਿਆਂ ਦੀ ਸ਼ੁਰੂਆਤ ਭੂਟਾਨ ਤੋਂ ਕੀਤੀ ਸੀ।

ਪ੍ਰਧਾਨ ਮੰਤਰੀ ਮੋਦੀ ਦੇ ਭੂਟਾਨ ਪਹੁੰਚਣ ‘ਤੇ ਹਵਾਈ ਅੱਡੇ ‘ਤੇ ਪੀਐਮ ਮੋਦੀ ਦੇ ਸਵਾਗਤ ਲਈ ਭੂਟਾਨ ਦੇ ਪੀਐਮ ਸ਼ੇਰਿੰਗ ਵੀ ਪਹੁੰਚੇ ਸਨ। ਪੀਐਮ ਮੋਦੀ ਨੂੰ ਹਵਾਈ ਅੱਡੇ ‘ਤੇ ਅਵਾਰਡ ਆਫ ਆਨਰ ਦਿੱਤਾ ਗਿਆ। ਭੂਟਾਨ ਵਿਚ ਪੀਐਮ ਮੋਦੀ ਦਾ ਇਹ ਦੌਰਾ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਕਈ ਅਹਿਮ ਦਸਤਾਵੇਜ਼ਾਂ ‘ਤੇ ਦਸਤਖ਼ਤ ਹੋਣਗੇ।

ਜ਼ਿਕਰਯੋਗ ਹੈ ਕਿ ਪੀਐਮ ਮੋਦੀ ਦੇ ਦੌਰੇ ਤੋਂ ਠੀਕ ਪਹਿਲਾਂ ਭੂਟਾਨ ਦੇ ਪ੍ਰਧਾਨ ਮੰਤਰੀ ਡਾਕਟਰ ਸ਼ੇਰਿੰਗ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਸੀ। ਭੂਟਾਨ ਦੇ ਪ੍ਰਧਾਨ ਮੰਤਰੀ ਨੇ ਪੀਐਮ ਮੋਦੀ ਦੀ ਪੁਸਤਕ ‘ਏਗਜ਼ਾਮ ਵਾਰੀਅਰਜ਼’ ਦੀ ਤਾਰੀਫ਼ ਕੀਤੀ ਸੀ। ਡਾਕਟਰ ਸ਼ੇਰਿੰਗ ਨੇ ਪੀਐਮ ਮੋਦੀ ਨੂੰ ਸਰਲ ਅਤੇ ਸਹਿਜ ਵਿਅਕਤੀ ਦੱਸਦੇ ਹੋਏ ਕਿਹਾ ਸੀ ਕਿ ਉਹ ਦੇਸ਼ ਨੂੰ ਅੱਗੇ ਲਿਜਾਉਣ ਲਈ ਸਖ਼ਤ ਫੈਸਲੇ ਲੈਣ ਵਿਚ ਵੀ ਹਿਚਕਦੇ ਨਹੀਂ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।