ਬਾਰਾਮੂਲਾ 'ਚ CRPF 'ਤੇ ਅਤਿਵਾਦੀ ਹਮਲਾ, ਇਕ ਪੁਲਿਸ ਅਫ਼ਸਰ ਤੇ ਦੋ ਸੀਆਰਪੀਐਫ ਜਵਾਨ ਸ਼ਹੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅੱਜ ਜੰਮੂ ਕਸ਼ਮੀਰ ਦੇ ਬਾਰਾਮੂਲਾ ਵਿਚ ਅਤਿਵਾਦੀਆਂ ਨੇ ਸੀਆਰਪੀਐਫ ਦੀ ਨਾਕਾ ਪਾਰਟੀ ਉੱਤੇ ਹਮਲਾ ਕੀਤਾ ਹੈ।

2 CRPF Personnel, 1 Cop Killed In Terror Attack In J&K's Baramulla

ਸ੍ਰੀਨਗਰ - ਅੱਜ ਜੰਮੂ ਕਸ਼ਮੀਰ ਦੇ ਬਾਰਾਮੂਲਾ ਵਿਚ ਅਤਿਵਾਦੀਆਂ ਨੇ ਸੀਆਰਪੀਐਫ ਦੀ ਨਾਕਾ ਪਾਰਟੀ ਉੱਤੇ ਹਮਲਾ ਕੀਤਾ ਹੈ। ਅਤਿਵਾਦੀਆਂ ਨੇ ਇਹ ਹਮਲਾ ਬਾਰਾਮੂਲਾ ਜ਼ਿਲ੍ਹੇ ਦੇ ਕੇਰੀ ਖੇਤਰ ਵਿਚ ਕੀਤਾ ਹੈ। ਇਸ ਹਮਲੇ ਵਿਚ ਇਕ ਪੁਲਿਸ ਅਧਿਕਾਰੀ ਅਤੇ ਸੀਆਰਪੀਐਫ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ। ਦੱਸ ਦੇਈਏ ਕਿ ਜ਼ਖਮੀ ਸੈਨਿਕਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਹ ਦਮ ਤੋੜ ਗਏ।

ਜਾਣਕਾਰੀ ਅਨੁਸਾਰ ਅਤਿਵਾਦੀਆਂ ਨੇ ਸੋਮਵਾਰ ਨੂੰ ਬਾਰਾਮੂਲਾ ਦੇ ਕੇਰੀ ਖੇਤਰ ਵਿੱਚ ਨਾਕਾ ਪਾਰਟੀ ਨੂੰ ਨਿਸ਼ਾਨਾ ਬਣਾਇਆ। ਅਤਿਵਾਦੀ ਹਮਲਾ ਕਰਨ ਤੋਂ ਬਾਅਦ ਭੱਜ ਗਏ। ਸਥਾਨਕ ਪੁਲਿਸ ਅਤੇ ਸੀਆਰਪੀਐਫ ਦੇ ਜਵਾਨ ਘਟਨਾ ਦੀ ਜਾਣਕਾਰੀ ਮਿਲਣ 'ਤੇ ਮੌਕੇ' ਤੇ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਕਿ ਅਤਿਵਾਦੀ ਹਮਲਾ ਕਰਨ ਤੋਂ ਬਾਅਦ ਪਿੰਡ ਵਿਚ ਕਿਤੇ ਛੁਪੇ ਹੋਏ ਹਨ। ਹਮਲੇ ਵਿਚ ਜ਼ਖਮੀ ਹੋਏ ਪੁਲਿਸ ਅਧਿਕਾਰੀ ਅਤੇ ਸੀਆਰਪੀਐਫ ਦੇ ਦੋ ਜਵਾਨਾਂ ਨੂੰ ਤੁਰੰਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਦੋਵੇਂ ਪੁਲਿਸ ਅਧਿਕਾਰੀ ਅਤੇ ਸੀਆਰਪੀਐਫ ਦੇ ਜਵਾਨ ਸ਼ਹੀਦ ਹੋ ਗਏ।

ਦੱਸ ਦਈਏ ਕਿ 12 ਅਗਸਤ ਨੂੰ ਵੀ ਅਤਿਵਾਦੀਆਂ ਨੇ ਬਾਰਾਮੂਲਾ ਵਿੱਚ ਸੈਨਾ ਦੀ ਗਸ਼ਤ ਪਾਰਟੀ ਨੂੰ ਨਿਸ਼ਾਨਾ ਬਣਾਇਆ ਸੀ। ਇਸ ਹਮਲੇ ਵਿਚ ਇਕ ਸੈਨਾ ਦਾ ਜਵਾਨ ਜ਼ਖਮੀ ਹੋ ਗਿਆ ਹੈ। ਜ਼ਖਮੀ ਸਿਪਾਹੀ 15 ਗੜ੍ਹਵਾਲ ਰੈਜੀਮੈਂਟ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ।