ਭਾਰਤ ਨੇ ਅਫ਼ਗਾਨ ਨਾਗਰਿਕਾਂ ਲਈ Visa ਦੀ ਨਵੀਂ ਸ਼੍ਰੇਣੀ ਦਾ ਕੀਤਾ ਐਲਾਨ
Published : Aug 17, 2021, 10:44 am IST
Updated : Aug 17, 2021, 12:33 pm IST
SHARE ARTICLE
India announces new visa category for Afghan Citizens
India announces new visa category for Afghan Citizens

ਇਹ ਐਲਾਨ ਤਾਲਿਬਾਨ ਦੇ ਅਫ਼ਗ਼ਾਨਿਸਤਾਨ ਵਿਚ ਸੱਤਾ ਹਥਿਆਉਣ ਦੇ ਦੋ ਦਿਨ ਬਾਅਦ ਆਇਆ ਹੈ।

 

ਨਵੀਂ ਦਿੱਲੀ: ਗ੍ਰਹਿ ਮੰਤਰਾਲੇ ਨੇ ਅਫ਼ਗ਼ਾਨਿਸਤਾਨ (Afghanistan Crisis) ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਭਾਰਤ ਆਉਣ ਦੀ ਇੱਛਾ ਰੱਖਣ ਵਾਲੇ ਅਫ਼ਗਾਨ ਨਾਗਰਿਕਾਂ ਦੀਆਂ ਅਰਜ਼ੀਆਂ 'ਤੇ ਤੇਜ਼ੀ ਨਾਲ ਫੈਸਲੇ ਲੈਣ ਲਈ ਵੀਜ਼ਾ ਦੀ ਨਵੀਂ ਸ਼੍ਰੇਣੀ ਦਾ ਐਲਾਨ ਕੀਤਾ ਹੈ। ਇਹ ਐਲਾਨ ਤਾਲਿਬਾਨ (Taliban)  ਦੇ ਅਫ਼ਗ਼ਾਨਿਸਤਾਨ ਵਿਚ ਸੱਤਾ ਹਥਿਆਉਣ ਦੇ ਦੋ ਦਿਨ ਬਾਅਦ ਆਇਆ ਹੈ।

ਹੋਰ ਪੜ੍ਹੋ: ਤਾਲਿਬਾਨ ਸਰਕਾਰ ਨੂੰ ਮਾਨਤਾ ਦੇਣਗੇ ਚੀਨ ਸਣੇ 4 ਦੇਸ਼

MHAMHA

ਗ੍ਰਹਿ ਮੰਤਰਾਲੇ (Home Ministry) ਦੇ ਬੁਲਾਰੇ ਨੇ ਕਿਹਾ, “ਅਫ਼ਗ਼ਾਨਿਸਤਾਨ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਨੇ ਵੀਜ਼ਾ ਪ੍ਰਬੰਧਾਂ (Visa Arrangements) ਦੀ ਸਮੀਖਿਆ ਕੀਤੀ ਹੈ। ਭਾਰਤ ਵਿਚ ਦਾਖਲ ਹੋਣ ਲਈ ਵੀਜ਼ਾ ਅਰਜ਼ੀਆਂ ਦੇ ਤੇਜ਼ੀ ਨਾਲ ਫੈਸਲੇ ਲੈਣ ਲਈ 'ਈ-ਐਮਰਜੈਂਸੀ ਅਤੇ X-Misc Visa' ਦੀ ਇਕ ਨਵੀਂ ਸ਼੍ਰੇਣੀ (New Visa Category) ਬਣਾਈ ਗਈ ਹੈ।"

ਹੋਰ ਪੜ੍ਹੋ: ਦਿੱਲੀ- ਕਾਬੁਲ ਵਿਚਾਲੇ ਚੱਲਣ ਵਾਲੀਆਂ ਏਅਰ ਇੰਡੀਆ ਦੀਆਂ ਸਾਰੀਆਂ ਉਡਾਣਾਂ ਰੱਦ

Heavy Firing at Kabul Airport, 40 people hospitalizedKabul Airport

ਹਜ਼ਾਰਾਂ ਅਫ਼ਗਾਨ ਨਾਗਰਿਕ (Afghan Citizens) ਸੋਮਵਾਰ ਨੂੰ ਕਾਬੁਲ ਦੇ ਮੁੱਖ ਹਵਾਈ ਅੱਡੇ (Kabul Airport) 'ਤੇ ਪਹੁੰਚੇ, ਜਿਨ੍ਹਾਂ ਵਿਚੋਂ ਕੁਝ ਤਾਲਿਬਾਨ ਤੋਂ ਬਚ ਕੇ ਭੱਜਣ ਲਈ ਇੰਨੇ ਪਰੇਸ਼ਾਨ ਸੀ ਕਿ ਉਹ ਫੌਜ ਦੇ ਜਹਾਜ਼ ’ਤੇ ਚੜ੍ਹ ਗਏ ਅਤੇ ਜਦੋਂ ਜਹਾਜ਼ ਨੇ ਉਡਾਣ ਭਰੀ ਤਾਂ ਉਨ੍ਹਾਂ ਦੀ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ। ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਹਫੜਾ -ਦਫੜੀ ਵਿੱਚ ਘੱਟੋ ਘੱਟ ਸੱਤ ਲੋਕਾਂ ਦੀ ਮੌਤ ਹੋ ਗਈ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement