ਅਫਗਾਨਿਸਤਾਨ ਸੰਕਟ 'ਤੇ PM ਮੋਦੀ ਦੀ ਬੈਠਕ, ਕਿਹਾ- ਭਾਰਤ ਆਉਣ ਵਾਲੇ ਘੱਟ ਗਿਣਤੀਆਂ ਨੂੰ ਸ਼ਰਨ ਦੇਵਾਂਗੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫਗਾਨਿਸਤਾਨ ਵਿਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ।

PM Modi chairs Cabinet meet on Afghanistan situation

ਨਵੀਂ ਦਿੱਲੀ: ਅਫਗਾਨਿਸਤਾਨ ਦੇ ਹਾਲਾਤ ਨੂੰ ਲੈ ਕੇ ਪੀਐਮ ਰਿਹਾਇਸ਼ ਉੱਤੇ ਵੱਡੀ ਬੈਠਕ ਹੋਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫਗਾਨਿਸਤਾਨ ਵਿਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਐਨਐਸਏ ਅਜਿਤ ਡੋਭਾਲ ਵੀ ਮੌਜੂਦ ਰਹੇ।

ਹੋਰ ਪੜ੍ਹੋ:ਰੰਧਾਵਾ ਨੇ ਬੁੱਢੇਵਾਲ ਖੰਡ ਮਿੱਲ ਦੇ 23 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੇ ਅਫਗਾਨ ਮਾਮਲਿਆਂ ਨਾਲ ਸਬੰਧਤ ਅਧਿਕਾਰੀਆਂ ਨੂੰ ਆਉਣ ਵਾਲੇ ਦਿਨਾਂ ਵਿਚ ਅਫਗਾਨਿਸਤਾਨ ਤੋਂ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਸਾਰੇ ਲੋੜੀਂਦੇ ਉਪਾਅ ਕਰਨ ਲਈ ਕਿਹਾ। ਇਕ ਸੀਨੀਅਰ ਅਧਿਕਾਰੀ ਦੇ ਅਨੁਸਾਰ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਨਾ ਸਿਰਫ ਆਪਣੇ ਲੋਕਾਂ ਦੀ ਸੁਰੱਖਿਆ ਕਰਨੀ ਚਾਹੀਦੀ ਹੈ, ਬਲਕਿ ਸਾਨੂੰ ਸਿੱਖ ਅਤੇ ਹਿੰਦੂ ਘੱਟ ਗਿਣਤੀਆਂ ਨੂੰ ਵੀ ਸ਼ਰਨ ਦੇਣੀ ਚਾਹੀਦੀ ਹੈ ਜੋ ਭਾਰਤ ਆਉਣਾ ਚਾਹੁੰਦੇ ਹਨ।

ਹੋਰ ਪੜ੍ਹੋ: ਅਫ਼ਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਦਾ ਅਸਰ: ਭਾਰਤ ਦਾ 22,251 ਕਰੋੜ ਦਾ ਨਿਵੇਸ਼ ਫਸਿਆ

 ਸਾਨੂੰ ਆਪਣੇ ਅਫਗਾਨ ਭਰਾਵਾਂ ਅਤੇ ਭੈਣਾਂ ਦੀ ਹਰ ਸੰਭਵ ਸਹਾਇਤਾ ਕਰਨੀ ਚਾਹੀਦੀ ਹੈ ਜੋ ਇਸ ਦੇ ਲਈ ਭਾਰਤ ਵੱਲ ਦੇਖ ਰਹੇ ਹਨ। ਅਫਗਾਨਿਸਤਾਨ ਵਿਚ ਭਾਰਤ ਦੇ ਰਾਜਦੂਤ ਰੁਦਿੰਦਰ ਟੰਡਨ ਵੀ ਮੀਟਿੰਗ ਵਿਚ ਮੌਜੂਦ ਸਨ। ਟੰਡਨ ਮੰਗਲਵਾਰ ਨੂੰ ਹੀ ਕਾਬੁਲ ਤੋਂ ਭਾਰਤ ਪਰਤੇ ਸਨ।  ਸਰਕਾਰੀ ਸੂਤਰਾਂ ਨੇ ਦੱਸਿਆ ਕਿ ਕਮੇਟੀ ਨੂੰ ਅਫਗਾਨਿਸਤਾਨ ਦੀ ਸੁਰੱਖਿਆ ਸਥਿਤੀ ਅਤੇ ਸਿਆਸੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ।

ਹੋਰ ਪੜ੍ਹੋ:ਅਰਵਿੰਦ ਕੇਜਰੀਵਾਲ ਦਾ ਵਾਅਦਾ- ਉੱਤਰਾਖੰਡ ਨੂੰ ਬਣਾਵਾਂਗੇ ਦੁਨੀਆਂ ਦੀ ਅਧਿਆਤਮਕ ਰਾਜਧਾਨੀ

ਇਸ ਦੌਰਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਮੰਗਲਵਾਰ ਨੂੰ ਵਿਦੇਸ਼ ਮੰਤਰਾਲੇ ਵੱਲੋਂ 24 ਘੰਟੇ ਚੱਲਣ ਵਾਲੇ ਵਿਸ਼ੇਸ਼ ਅਫਗਾਨਿਸਤਾਨ ਸੈੱਲ ਦੇ ਨੰਬਰ ਜਾਰੀ ਕੀਤੇ। ਸਪੈਸ਼ਲ ਸੈਲ ਦੀ ਸਥਾਪਨਾ ਅਫਗਾਨਿਸਤਾਨ ਤੋਂ ਵਾਪਸੀ ਅਤੇ ਹੋਰ ਬੇਨਤੀਆਂ ਦੇ ਤਾਲਮੇਲ ਲਈ ਕੀਤੀ ਗਈ ਹੈ।
ਫੋਨ ਨੰਬਰ: +91-11-49016783, +91-11-49016784, +91-11-49016785
ਵਟਸਐਪ ਨੰਬਰ: +91-8010611290
ਈ-ਮੇਲ: SituationRoom@mea.gov.in