Haryana Vidhan Sabha Elections: ਹਰਿਆਣਾ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ

ਏਜੰਸੀ

ਖ਼ਬਰਾਂ, ਹਰਿਆਣਾ

24 ਘੰਟਿਆਂ 'ਚ 4 ਵਿਧਾਇਕਾਂ ਨੇ ਛੱਡੀ ਪਾਰਟੀ

Big blow to BJP before elections in Haryana

Haryana Vidhan Sabha Elections: ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ, ਸੂਬੇ ਦੀਆਂ 90 ਸੀਟਾਂ 'ਤੇ 1 ਅਕਤੂਬਰ ਨੂੰ ਇੱਕੋ ਪੜਾਅ 'ਚ ਚੋਣਾਂ ਹੋਣਗੀਆਂ ਅਤੇ ਨਤੀਜੇ 4 ਅਕਤੂਬਰ ਨੂੰ ਆਉਣਗੇ। ਚੋਣਾਂ ਦੇ ਐਲਾਨ ਨਾਲ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਵਿੱਚ ਦਹਿਸ਼ਤ ਦਾ ਮਾਹੌਲ ਹੈ। ਪਿਛਲੇ 24 ਘੰਟਿਆਂ ਵਿੱਚ ਜੇਜੇਪੀ ਦੇ 4 ਵਿਧਾਇਕਾਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਵਿੱਚ ਈਸ਼ਵਰ ਸਿੰਘ, ਦੇਵੇਂਦਰ ਬਬਲੀ, ਅਨੂਪ ਧਾਨਕ ਅਤੇ ਰਾਮ ਕਰਨ ਕਾਲਾ ਦੇ ਨਾਂ ਸ਼ਾਮਲ ਹਨ।

ਦੱਸ ਦੇਈਏ ਕਿ ਹਰਿਆਣਾ ਦੇ ਟੋਹਾਣਾ ਤੋਂ ਜੇਜੇਪੀ ਵਿਧਾਇਕ ਅਤੇ ਸਾਬਕਾ ਮੰਤਰੀ ਦੇਵੇਂਦਰ ਬਬਲੀ ਨੇ ਅੱਜ ਪਾਰਟੀ ਪ੍ਰਧਾਨ ਅਜੈ ਚੌਟਾਲਾ ਨੂੰ ਇੱਕ ਪੱਤਰ ਰਾਹੀਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਪਾਰਟੀ ਦੇ ਇੱਕ ਹੋਰ ਵਿਧਾਇਕ ਅਤੇ ਸਾਬਕਾ ਮੰਤਰੀ ਅਨੂਪ ਧਾਨਕ ਅਤੇ ਰਾਮਕਰਨ ਕਾਲਾ ਵੀ ਪਾਰਟੀ ਛੱਡ ਚੁੱਕੇ ਹਨ।

ਇਸ ਤੋਂ ਇਲਾਵਾ ਜਨਨਾਇਕ ਜਨਤਾ ਪਾਰਟੀ ਦੇ ਵਿਧਾਇਕ ਈਸ਼ਵਰ ਸਿੰਘ ਨੇ ਵੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਦਿੱਤਾ ਹੈ। ਈਸ਼ਵਰ ਸਿੰਘ 2019 ਵਿੱਚ ਕੈਥਲ ਦੀ ਗੁਹਲਾ ਵਿਧਾਨ ਸਭਾ ਸੀਟ ਤੋਂ ਜੇਜੇਪੀ ਦੀ ਟਿਕਟ 'ਤੇ ਜਿੱਤੇ ਸਨ। ਵਿਧਾਇਕ ਈਸ਼ਵਰ ਸਿੰਘ ਨੇ ਜੇਜੇਪੀ ਦੇ ਰਾਸ਼ਟਰੀ ਪ੍ਰਧਾਨ ਅਜੈ ਚੌਟਾਲਾ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ।

ਜੇਜੇਪੀ ਨੇ ਵਿਧਾਇਕਾਂ ਦੇ ਪਾਰਟੀ ਛੱਡਣ 'ਤੇ ਕੀ ਕਿਹਾ?

ਜੇਜੇਪੀ ਦਫ਼ਤਰ ਸਕੱਤਰ ਰਣਧੀਰ ਸਿੰਘ ਨੇ ਕਿਹਾ ਕਿ ਜਦੋਂ ਸਾਡੀ ਨਵੀਂ ਪਾਰਟੀ ਬਣੀ ਤਾਂ ਆਗੂ ਪਾਰਟੀ ਵਿੱਚ ਸ਼ਾਮਲ ਹੋ ਕੇ ਵਿਧਾਇਕ ਬਣੇ। ਹੁਣ ਚੋਣਾਂ ਦੇ ਐਲਾਨ ਤੋਂ ਬਾਅਦ ਪਾਰਟੀ ਛੱਡ ਰਹੇ ਹਨ। ਰਣਧੀਰ ਸਿੰਘ ਨੇ ਕਿਹਾ ਕਿ ਅਸੀਂ ਸਾਰਿਆਂ ਨੂੰ ਕਾਨੂੰਨੀ ਨੋਟਿਸ ਦਿੱਤੇ ਹਨ। ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਨੋਟਿਸ ਦਿੱਤੇ ਗਏ ਹਨ। ਜਿਨ੍ਹਾਂ ਦੇ ਜਵਾਬ ਵੀ ਆ ਚੁੱਕੇ ਹਨ, ਰਾਮਕਰਨ ਕਾਲਾ ਨੇ ਦੋ ਵਾਰ ਜਵਾਬ ਭੇਜ ਕੇ ਖ਼ੁਦ ਉਨ੍ਹਾਂ ਨੂੰ ਮਿਲਣ ਲਈ ਗਿਆ।