ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਕੀਤੀ ਮੁਲਾਕਾਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਜਗਦੀਪ ਧਨਖੜ ਨੇ ਮਨਮੋਹਨ ਸਿੰਘ ਦੇ ਘਰ ਜਾ ਕੇ ਉਹਨਾਂ ਨਾਲ ਮੁਲਾਕਾਤ ਕੀਤੀ।

Vice President calls on former Prime Minister Manmohan Singh

 

ਨਵੀਂ ਦਿੱਲੀ: ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ। ਜਗਦੀਪ ਧਨਖੜ ਨੇ ਮਨਮੋਹਨ ਸਿੰਘ ਦੇ ਘਰ ਜਾ ਕੇ ਉਹਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਪ ਰਾਸ਼ਟਰਪਤੀ ਦੀ ਪਤਨੀ ਸੁਦੇਸ਼ ਧਨਖੜ ਵੀ ਮੌਜੂਦ ਸਨ।

ਉਪ ਰਾਸ਼ਟਰਪਤੀ ਸਕੱਤਰੇਤ ਨੇ ਟਵਿਟਰ 'ਤੇ ਇਕ ਵੀਡੀਓ ਸ਼ੇਅਰ ਕੀਤਾ, ਜਿਸ 'ਚ ਧਨਖੜ ਨੂੰ ਸਾਬਕਾ ਪ੍ਰਧਾਨ ਮੰਤਰੀ ਅਤੇ ਉਹਨਾਂ ਦੀ ਪਤਨੀ ਗੁਰਸ਼ਰਨ ਕੌਰ ਨਾਲ ਗੱਲਬਾਤ ਕਰਦੇ ਦੇਖਿਆ ਜਾ ਸਕਦਾ ਹੈ।

ਟਵੀਟ ਵਿਚ ਲਿਖਿਆ ਗਿਆ, "ਮਾਣਯੋਗ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਸੁਦੇਸ਼ ਧਨਖੜ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਉਹਨਾਂ ਦੀ ਪਤਨੀ ਗੁਰਸ਼ਰਨ ਕੌਰ ਨਾਲ ਉਹਨਾਂ ਦੇ ਨਿਵਾਸ 'ਤੇ ਮੁਲਾਕਾਤ ਕੀਤੀ।"