ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ 'ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ 

ਏਜੰਸੀ

ਖ਼ਬਰਾਂ, ਰਾਸ਼ਟਰੀ

ਤਿਰੰਗਾ ਲਹਿਰਾਉਣ ਦੀ ਰਸਮ ਸੋਮਵਾਰ ਤੋਂ ਸ਼ੁਰੂ ਹੋ ਰਹੇ ਪੰਜ ਦਿਨਾਂ ਸੰਸਦ ਸੈਸ਼ਨ ਤੋਂ ਇਕ ਦਿਨ ਪਹਿਲਾਂ ਹੋਈ।

File Photo

 

ਨਵੀਂ ਦਿੱਲੀ- ਸੰਸਦ ਦਾ ਵਿਸ਼ੇਸ਼ ਸੈਸ਼ਨ ਸੋਮਵਾਰ ਯਾਨੀ ਭਲਕੇ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੇ ਇਕ ਦਿਨ ਪਹਿਲਾਂ ਐਤਵਾਰ ਨੂੰ ਨਵੇਂ ਸੰਸਦ ਭਵਨ 'ਚ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਰਾਜ ਸਭਾ ਦੇ ਚੇਅਰਮੈਨ ਅਤੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਐਤਵਾਰ ਨੂੰ ਨਵੇਂ ਸੰਸਦ ਭਵਨ 'ਤੇ ਤਿਰੰਗਾ ਲਹਿਰਾਇਆ। ਇਸ ਦੌਰਾਨ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੌਜੂਦ ਰਹੇ।  

ਇਸ ਤੋਂ ਪਹਿਲਾਂ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਸੰਸਦੀ ਡਿਊਟੀ ਗਰੁੱਪ ਨੇ ਧਨਖੜ ਅਤੇ ਬਿਰਲਾ ਨੂੰ ‘ਗਾਰਡ ਆਫ਼ ਆਨਰ’ ਦਿੱਤਾ।
ਇਸ ਮੌਕੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਅਤੇ ਪ੍ਰਮੋਦ ਤਿਵਾੜੀ ਸਮੇਤ ਕਈ ਆਗੂਆਂ ਨਾਲ ਵੀ ਮੁਲਾਕਾਤ ਕੀਤੀ।  

ਲੋਕ ਸਭਾ ਸਕੱਤਰੇਤ ਮੁਤਾਬਕ ਧਨਖੜ ਨੇ ਨਵੇਂ ਸੰਸਦ ਭਵਨ ਦੇ 'ਗਜ ਗੇਟ' 'ਤੇ ਝੰਡਾ ਲਹਿਰਾਇਆ। ਤਿਰੰਗਾ ਲਹਿਰਾਉਣ ਦੀ ਰਸਮ ਸੋਮਵਾਰ ਤੋਂ ਸ਼ੁਰੂ ਹੋ ਰਹੇ ਪੰਜ ਦਿਨਾਂ ਸੰਸਦ ਸੈਸ਼ਨ ਤੋਂ ਇਕ ਦਿਨ ਪਹਿਲਾਂ ਹੋਈ। ਇਸ ਸੈਸ਼ਨ ਵਿਚ ਸੰਸਦੀ ਕਾਰਵਾਈ ਨੂੰ ਪੁਰਾਣੀ ਤੋਂ ਨਵੀਂ ਇਮਾਰਤ ਵਿਚ ਤਬਦੀਲ ਕੀਤਾ ਜਾ ਸਕਦਾ ਹੈ।