ਸ਼੍ਰੀਲੰਕਾ ਦੇ ਰਾਸ਼ਟਰਪਤੀ ਦੁਆਰਾ ਭਾਰਤੀ ਖ਼ੂਫ਼ੀਆ ਏਜੰਸੀ ‘ਤੇ ਲਗਾਏ ਗਏ ਗੰਭੀਰ ਦੋਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਅਤੇ ਸ਼੍ਰੀਲੰਕਾ ਦੇ ਰਿਸ਼ਤਿਆਂ ਵਿਚ ਪਿਛਲੇ ਕੁਝ ਸਮੇਂ ਤੋਂ ਖਟਾਈ ਆਈ ਹੈ। ਪਰ ਹੁਣ ਸ਼੍ਰੀਲੰਕਾ ਦੇ ਰਾਸ਼ਟਰਪਤੀ ਦਾ ਨਵਾਂ ਬਿਆਨ ਬਹੁਤ ਵਿਵਾਦ ਪੈਦਾ ਕਰ...

Sri Lankan President Critically charged on RAW

ਨਵੀਂ ਦਿੱਲੀ (ਭਾਸ਼ਾ) : ਭਾਰਤ ਅਤੇ ਸ਼੍ਰੀਲੰਕਾ ਦੇ ਰਿਸ਼ਤਿਆਂ ਵਿਚ ਪਿਛਲੇ ਕੁਝ ਸਮੇਂ ਤੋਂ ਖਟਾਈ ਆਈ ਹੈ। ਪਰ ਹੁਣ ਸ਼੍ਰੀਲੰਕਾ ਦੇ ਰਾਸ਼ਟਰਪਤੀ ਦਾ ਨਵਾਂ ਬਿਆਨ ਬਹੁਤ ਵਿਵਾਦ ਪੈਦਾ ਕਰ ਸਕਦਾ ਹੈ। ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਨੇ ਭਾਰਤੀ ਖ਼ੂਫ਼ੀਆ ਏਜੰਸੀ ਉਤੇ ਉਨ੍ਹਾਂ ਦੇ ਕਤਲ ਦੀ ਸਾਜਿਸ਼ ਰਚਣ ਦਾ ਦੋਸ਼ ਲਗਾਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ, ਕੈਬੀਨਟ ਦੀ ਬੈਠਕ ਦੇ ਦੌਰਾਨ ਸ਼੍ਰੀਲੰਕਾ ਦੇ ਰਾਸ਼‍ਟਰਪਤੀ ਨੇ ਭਾਰਤੀ ਖ਼ੂਫ਼ੀਆ ਏਜੰਸੀ ਉਤੇ ਇਹ ਇਲਜ਼ਾਮ ਲਗਾਇਆ ਸੀ।

ਰਾਸ਼‍ਟਰਪਤੀ ਸਿਰੀਸੇਨਾ ਤੋਂ ਪਹਿਲਾਂ ਵੀ ਸਾਲ 2015 ਵਿਚ ਚੋਣਾਂ ਵਿਚ ਹਾਰਨ ਤੋਂ ਬਾਅਦ ਸਾਬਕਾ ਰਾਸ਼‍ਟਰਪਤੀ ਮਹਿੰਦਰਾ ਰਾਜਪਕਸ਼ੇ ਨੇ ਭਾਰਤ ਦੀ ਖ਼ੂਫ਼ੀਆ ਏਜੰਸੀ ਉਤੇ ਚੋਣਾਂ ਵਿਚ ਹਰਾਉਣ ਦਾ ਦੋਸ਼ ਲਗਾਇਆ ਸੀ। ਹਾਲਾਂਕਿ, ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਕਿਸੇ ਸ਼੍ਰੀਲੰਕਾ ਦੇ ਨੇਤਾ ਦੁਆਰਾ ਭਾਰਤੀ ਖ਼ੁਫ਼ੀਆ ਏਜੰਸੀ ‘ਤੇ ਅਜਿਹੇ ਦੋਸ਼ ਲਗਾਏ ਗਏ ਹੋਣ। 2015 ਵਿਚ ਚੋਣਾਂ ਵਿਚ ਹਾਰਨ ਦੇ ਬਾਅਦ ਸਾਬਕਾ ਰਾਸ਼ਟਰਪਤੀ ਮਹਿੰਦਰਾ ਰਾਜਪਕਸ਼ੇ ਨੇ ਵੀ ਸ਼ਿਰੀਲੰਕਾ ਵਿਚ ਸੱਤਾ ਪਲਟਣ ਲਈ ਭਾਰਤੀ ਖ਼ੂਫ਼ੀਆ ਏਜੰਸੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ।