ਦਿੱਲੀ 'ਚ ਹਵਾ ਦੀ ਗੁਣਵੱਤਾ 'ਬੇਹੱਦ ਖ਼ਰਾਬ' ਪੱਧਰ 'ਤੇ, ਸਾਹ ਲੈਣਾ ਹੋਇਆ ਔਖਾ
ਰਾਜਧਾਨੀ ਦਿੱਲੀ 'ਚ ਵੀਰਵਾਰ ਨੂੰ ਇੱਕ ਵਾਰ ਫਿਰ ਪ੍ਰਦੂਸ਼ਣ ਦੇ ਚਲਦਿਆਂ ਹਵਾ ਦੀ ਗੁਣਵੱਤਾ ਬੇਹੱਦ ਖ਼ਰਾਬ ਸ਼੍ਰੇਣੀ 'ਚ ਪਹੁੰਚ ਗਈ ਹੈ। ..
ਨਵੀਂ ਦਿੱਲੀ : ਰਾਜਧਾਨੀ ਦਿੱਲੀ 'ਚ ਵੀਰਵਾਰ ਨੂੰ ਇੱਕ ਵਾਰ ਫਿਰ ਪ੍ਰਦੂਸ਼ਣ ਦੇ ਚਲਦਿਆਂ ਹਵਾ ਦੀ ਗੁਣਵੱਤਾ ਬੇਹੱਦ ਖ਼ਰਾਬ ਸ਼੍ਰੇਣੀ 'ਚ ਪਹੁੰਚ ਗਈ ਹੈ। ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਹਵਾ ਦੀ ਗੁਣਵੱਤਾ) 391 ਨੂੰ ਛੂਹ ਗਿਆ। ਉੱਧਰ ਦਿੱਲੀ ਸਰਕਾਰ ਨੇ ਇਕ ਬਿਆਨ ਵਿਚ ਕਿਹਾ ਕਿ ਦਿੱਲੀ ਵਿਚ ਹਵਾ ਦੀ ਗੁਣਵੱਤਾ ਪਿਛਲੇ 7-8 ਮਹੀਨਿਆਂ ਤੋਂ ਚੰਗੀ ਜਾਂ ਮੱਧ ਸਥਿਤੀ ਵਿਚ ਸੀ ਪਰ ਹੁਣ ਪ੍ਰਦੂਸ਼ਣ ਦਾ ਪੱਧਰ ਤੇਜ਼ੀ ਨਾਲ ਵੱਧ ਗਿਆ ਹੈ।
ਦੀਵਾਲੀ 'ਤੇ ਪਟਾਕੇ ਚਲਾਏ ਜਾਣ ਤੋਂ ਬਾਅਦ ਉਠਣ ਵਾਲਾ ਧੂੰਆਂ ਵੀ ਹਵਾ ਨੂੰ ਖਰਾਬ ਕਰੇਗਾ। ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿਚ ਸਾੜੀ ਜਾ ਰਹੀ ਪਰਾਲੀ ਕਾਰਨ ਦਿੱਲੀ 'ਚ ਲਗਾਤਾਰ ਹਵਾ ਦੀ ਗੁਣਵੱਤਾ ਖਰਾਬ ਪੱਧਰ 'ਤੇ ਆ ਰਹੀ ਹੈ।
ਕੇਂਦਰੀ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ ਦੀ ਪ੍ਰਧਾਨਗੀ 'ਚ ਹੋਣ ਵਾਲੀ ਬੈਠਕ ਵਿਚ ਹਵਾ ਪ੍ਰਦੂਸ਼ਣ ਰੋਕਾਂ ਲਈ ਸੂਬਾ ਸਰਕਾਰਾਂ ਦੇ ਪੱਧਰ 'ਤੇ ਹੁਣ ਤਕ ਕੀਤੇ ਗਏ ਉਪਾਵਾਂ ਦੀ ਸਮੀਖਿਆ ਕੀਤੀ ਜਾਵੇਗੀ। ਬੈਠਕ ਵਿਚ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵਾਤਾਵਰਣ ਮੰਤਰੀਆਂ ਅਤੇ ਵਧੀਕ ਮੁੱਖ ਸਕੱਤਰਾਂ ਅਤੇ ਮੁੱਖ ਸਕੱਤਰ (ਵਾਤਾਵਰਣ) ਨੂੰ ਬੁਲਾਇਆ ਗਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।