ਜੰਮੂ ਕਸ਼ਮੀਰ : ਸ਼ੋਪੀਆਂ 'ਚ ਪੰਜਾਬ ਦੇ ਸੇਬ ਵਪਾਰੀਆਂ 'ਤੇ ਹਮਲਾ, 1 ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਜੰਮੂ ਕਸ਼ਮੀਰ ਵਿਚ ਪੰਜਾਬ ਦੇ ਸੇਬ ਕਾਰੋਬਾਰੀਆਂ ਉਤੇ ਅੱਤਵਾਦੀ ਹਮਲਾ ਹੋਇਆ ਹੈ। ਹਮਲੇ ਵਿਚ ਇਕ ਵਪਾਰੀ ਦੀ ਮੌਤ ਹੋ ਗਈ

apple trader killed

ਸ੍ਰੀਨਗਰ : ਜੰਮੂ ਕਸ਼ਮੀਰ ਵਿਚ ਪੰਜਾਬ ਦੇ ਸੇਬ ਕਾਰੋਬਾਰੀਆਂ ਉਤੇ ਅੱਤਵਾਦੀ ਹਮਲਾ ਹੋਇਆ ਹੈ। ਹਮਲੇ ਵਿਚ ਇਕ ਵਪਾਰੀ ਦੀ ਮੌਤ ਹੋ ਗਈ ਹੈ ਜਦੋਂ ਕਿ ਇਕ ਗੰਭੀਰ ਜ਼ਖਮੀ ਹੋਇਆ ਹੈ। ਦੋਵੇਂ ਵਪਾਰੀ ਫਿਰੋਜ਼ਪੁਰ ਦੇ ਦੱਸੇ ਜਾ ਰਹੇ ਹਨ। ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਬੁੱਧਵਾਰ ਸ਼ਾਮ ਅੱਤਵਾਦੀ ਹਮਲਾ ਹੋਇਆ। ਪੁਲਿਸ ਨੇ ਦੱਸਿਆ ਕਿ ਚਰਨਜੀਤ ਸਿੰਘ ਅਤੇ ਸੰਜੀਵ ਨੂੰ ਸ਼ਾਮ 7.30 ਵਜੇ ਦੇ ਕਰੀਬ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ।

ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਪੁਲਵਾਮਾ ਦੇ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਜਿਥੇ ਚਰਨਜੀਤ ਦੀ ਮੌਤ ਹੋ ਗਈ ਜਦਕਿ ਸੰਜੀਵ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਜੰਮੂ-ਕਸ਼ਮੀਰ 'ਚ ਅੱਤਵਾਦੀ ਲਗਾਤਾਰ ਆਮ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। 2 ਦਿਨ ਪਹਿਲਾਂ ਕਸ਼ਮੀਰ 'ਚ ਅੱਤਵਾਦੀਆਂ ਨੇ ਇਕ ਟਰੱਕ ਡਰਾਈਵਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਅੱਤਵਾਦੀਆਂ ਨੇ ਅੱਜ ਪੰਜਾਬੀ ਕਾਰੋਬਾਰੀਆਂ ਉਤੇ ਹਮਲੇ ਤੋਂ ਪਹਿਲਾਂ ਪੁਲਵਾਮਾ 'ਚ ਇਕ ਮਜ਼ਦੂਰ ਦਾ ਕਤਲ ਕਰ ਦਿੱਤਾ। ਇਹ ਮਜ਼ਦੂਰ ਛੱਤੀਸਗੜ੍ਹ ਦਾ ਰਹਿਣ ਵਾਲਾ ਸੀ। ਮਰਨ ਵਾਲੇ ਦੀ ਪਛਾਣ ਸੇਥੀ ਕੁਮਾਰ ਦੇ ਰੂਪ 'ਚ ਹੋਈ ਹੈ। ਉਹ ਇੱਥੇ ਇੱਟ-ਭੱਠੇ 'ਚ ਕੰਮ ਕਰਦਾ ਸੀ। ਸੋਮਵਾਰ 14 ਅਕਤੂਬਰ ਨੂੰ ਅੱਤਵਾਦੀਆਂ ਨੇ ਰਾਜਸਥਾਨ ਦੇ ਰਹਿਣ ਵਾਲੇ ਇਕ ਟਰੱਕ ਡਰਾਈਵਰ ਦਾ ਕਤਲ ਕਰ ਦਿੱਤਾ ਸੀ। ਪੁਲਿਸ ਅਨੁਸਾਰ ਅੱਤਵਾਦੀ ਇਹ ਕਾਇਰਾਨਾ ਹਰਕਤ ਬੌਖਲਾਹਟ 'ਚ ਕਰ ਰਹੇ ਹਨ। ਸਥਾਨਕ ਲੋਕਾਂ ਅਨੁਸਾਰ ਸੋਮਵਾਰ ਨੂੰ ਟਰੱਕ ਡਰਾਈਵਰ ਦਾ ਕਤਲ ਇਕ ਅੱਤਵਾਦੀ ਨੇ ਕੀਤੀ ਹੈ, ਇਸ ਦਾ ਸਬੰਧ ਪਾਕਿਸਤਾਨ ਨਾਲ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।