Petrol-Diesel Price: ਅਕਤੂਬਰ ਵਿਚ ਪੈਟਰੋਲ 4.20 ਅਤੇ ਡੀਜ਼ਲ 4.70 ਰੁਪਏ ਹੋਇਆ ਮਹਿੰਗਾ
ਇਸ ਮਹੀਨੇ 17 ਦਿਨਾਂ ਵਿਚ 14 ਵਾਰ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ।
ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਨੇ ਅੱਜ ਲਗਾਤਾਰ ਤੀਜੇ ਦਿਨ ਪੈਟਰੋਲ-ਡੀਜ਼ਲ (Petrol-Diesel Price) ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਦਿੱਲੀ ਵਿਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਤੋਂ ਬਾਅਦ ਦਿੱਲੀ (Delhi) ਵਿਚ ਪੈਟਰੋਲ ਦੀ ਕੀਮਤ 105.84 ਰੁਪਏ ਅਤੇ ਡੀਜ਼ਲ ਦੀ ਕੀਮਤ 94.57 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ।
ਹੋਰ ਪੜ੍ਹੋ: ਕਿਸਾਨ ਅੰਦੋਲਨ: ਭਲਕੇ 6 ਘੰਟੇ ਲਈ ਰੋਕਿਆਂ ਜਾਣਗੀਆਂ ਰੇਲ ਗੱਡੀਆਂ, 26 ਨੂੰ ਲਖਨਊ 'ਚ ਮਹਾਂਰੈਲੀ
ਇਸ ਮਹੀਨੇ 17 ਦਿਨਾਂ ਵਿਚ 14 ਵਾਰ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ। ਇਸ ਕਾਰਨ ਰਾਜਧਾਨੀ ਦਿੱਲੀ ਵਿਚ ਪੈਟਰੋਲ 4.20 ਰੁਪਏ ਅਤੇ ਡੀਜ਼ਲ 4.70 ਰੁਪਏ ਮਹਿੰਗਾ ਹੋ ਗਿਆ ਹੈ। ਦੂਜੇ ਪਾਸੇ, ਜੇਕਰ ਅਸੀਂ 2021 ਦੀ ਗੱਲ ਕਰੀਏ ਤਾਂ ਇਸ ਸਾਲ 1 ਜਨਵਰੀ ਨੂੰ ਪੈਟਰੋਲ 83.97 ਰੁਪਏ ਅਤੇ ਡੀਜ਼ਲ 74.12 ਰੁਪਏ ਪ੍ਰਤੀ ਲੀਟਰ ਸੀ। ਹੁਣ ਇਹ 105.84 ਅਤੇ 94.57 ਰੁਪਏ ਪ੍ਰਤੀ ਲੀਟਰ ਹੈ। ਯਾਨੀ 10 ਮਹੀਨਿਆਂ ਤੋਂ ਵੀ ਘੱਟ ਸਮੇਂ ਵਿਚ, ਪੈਟਰੋਲ 21.87 ਰੁਪਏ ਅਤੇ ਡੀਜ਼ਲ 20.45 ਰੁਪਏ ਮਹਿੰਗਾ ਹੋ ਗਿਆ ਹੈ।
ਹੋਰ ਪੜ੍ਹੋ: ਸਿੰਘੂ ਕਤਲ ਮਾਮਲੇ 'ਚ 2 ਹੋਰ ਨਿਹੰਗ ਸਿੰਘ ਨੇ ਗ੍ਰਿਫ਼ਤਾਰ, ਹੁਣ ਤੱਕ 4 ਨਿਹੰਗ ਸਿੰਘ ਗ੍ਰਿਫ਼ਤਾਰ
ਦੇਸ਼ ਦੇ 29 ਸੂਬਿਆਂ ਵਿਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਗੱਲ ਕਰੀਏ ਤਾਂ ਦੇਸ਼ ਦੇ ਕਈ ਸੂਬਿਆਂ ਵਿਚ ਡੀਜ਼ਲ ਵੀ 100 ਰੁਪਏ ਪ੍ਰਤੀ ਲੀਟਰ ਤੋਂ ਪਾਰ ਪਹੁੰਚ ਗਿਆ ਹੈ।