ਕੇਂਦਰ ਸਰਕਾਰ ਨੇ ਦਿੱਲੀ ਦੇ 3 ਲੱਖ ਕਾਰੋਬਾਰੀਆਂ ਨੂੰ ਦਿੱਤਾ ਵੱਡਾ ਤੋਹਫ਼ਾ!

ਏਜੰਸੀ

ਖ਼ਬਰਾਂ, ਰਾਸ਼ਟਰੀ

ਜਾਣੋ, ਪੂਰਾ ਮਾਮਲਾ 

Centrel government announced no need to get noc for domestic industries in delhi

ਨਵੀਂ ਦਿੱਲੀ: ਮੋਦੀ ਸਰਕਾਰ ਨੇ ਘਰੇਲੂ ਉਦਯੋਗ ਨੂੰ ਉਤਸ਼ਾਹਤ ਕਰਨ ਲਈ ਇਕ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ ਕਿਹਾ ਕਿ ਦਿੱਲੀ ਦੇ ਘਰੇਲੂ ਉਦਯੋਗਾਂ ਨੂੰ ਪ੍ਰਦੂਸ਼ਣ, ਕਿਰਤ ਅਤੇ ਉਦਯੋਗ ਵਿਭਾਗ ਤੋਂ ‘ਨੋ ਓਬਜੈਕਸ਼ਨ ਸਰਟੀਫਿਕੇਟ’ (ਐਨਓਸੀ) ਲੈਣ ਦੀ ਜ਼ਰੂਰਤ ਨਹੀਂ ਹੋਵੇਗੀ। ਸਰਕਾਰ ਦੇ ਇਸ ਫੈਸਲੇ ਨਾਲ 3 ਲੱਖ ਘਰੇਲੂ ਉਦਯੋਗਾਂ ਨੂੰ ਫਾਇਦਾ ਹੋਵੇਗਾ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਟਵੀਟ ਕਰਦਿਆਂ ਕਿਹਾ ਕਿ, ਦਿੱਲੀ ਲਈ ਮੋਦੀ ਸਰਕਾਰ ਦਾ ਵੱਡਾ ਫੈਸਲਾ।

ਇਸ ਤੋਂ ਇਲਾਵਾ ਸਰਕਾਰ ਛੋਟੇ ਉਦਯੋਗਾਂ ਦੀ ਰਜਿਸਟਰੀਕਰਣ ਫੀਸ ਪਹਿਲਾਂ ਹੀ ਘਟਾ ਚੁੱਕੀ ਹੈ। ਸਰਕਾਰ ਦੇ ਇਨ੍ਹਾਂ ਫੈਸਲਿਆਂ ਨਾਲ ਛੋਟੇ ਅਤੇ ਦਰਮਿਆਨੇ ਕਾਰੋਬਾਰਾਂ ਨੂੰ ਫਾਇਦਾ ਹੋਵੇਗਾ। ਸਰਕਾਰ ਨੇ ਪੇਟੈਂਟ ਕਰਨ ਲਈ ਦਿੱਤੀਆਂ ਜਾਂਦੀਆਂ ਫੀਸਾਂ ਵਿਚ 60 ਪ੍ਰਤੀਸ਼ਤ ਤੱਕ ਕਟੌਤੀ ਕੀਤੀ ਹੈ। ਸਰਕਾਰ ਨੇ ਡਿਜ਼ਾਈਨ ਐਪਲੀਕੇਸ਼ਨ ਫੀਸ ਵਿੱਚ ਵੀ 50 ਫ਼ੀਸਦ ਦੀ ਕਟੌਤੀ ਕੀਤੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।