ਦਿੱਲੀ ਦੀ MTNL ਇਮਾਰਤ 'ਚ ਲੱਗੀ ਭਿਆਨਕ ਅੱਗ, ਮੌਕੇ ਤੇ ਪਹੁੰਚੀਆਂ ਦਮਕਲ ਦੀਆਂ 15 ਗੱਡੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਹੋਣ ਦੀ ਖ਼ਬਰ ਨਹੀਂ ਸਾਹਮਣੇ ਆਈ ਹੈ।

MTNL building in Delhi

ਨਵੀਂ ਦਿੱਲੀ- ਰਾਜਧਾਨੀ ਦਿੱਲੀ ਵਿਖੇ ਕਿਦਵਈ ਭਵਨ 'ਚ ਐਮ. ਟੀ. ਐਨ. ਐਲ. ਦੀ ਇਮਾਰਤ 'ਚ ਭਿਆਨਕ ਅੱਗ ਲੱਗੀ। ਇਹ ਅੱਗ ਇਮਾਰਤ ਦੀ 6ਵੀਂ ਮੰਜ਼ਿਲ 'ਤੇ ਲੱਗੀ ਹੋਈ ਹੈ। ਜਾਣਕਾਰੀ ਅਨੁਸਾਰ ਐਮ. ਟੀ. ਐਨ. ਐਲ. ਦੀ ਇਹ ਇਮਾਰਤ ਕਿਦਵਈ ਭਵਨ ਵਿੱਚ ਹੈ।  

ਇਸ ਹਾਦਸੇ ਤੋਂ ਬਾਅਦ ਮੌਕੇ 'ਤੇ ਅੱਗ ਬੁਝਾਊ ਦਸਤੇ ਦੀਆਂ 15 ਗੱਡੀਆਂ ਪਹੁੰਚੀਆਂ ਹੋਈਆਂ ਹਨ, ਜਿਨ੍ਹਾਂ ਵਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ। ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਹੋਣ ਦੀ ਖ਼ਬਰ ਨਹੀਂ ਸਾਹਮਣੇ ਆਈ ਹੈ। ਘਟਨਾ ਨਾਲ ਸਬੰਧਤ ਵਧੇਰੇ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।