ਲਵ ਜਿਹਾਦ 'ਤੇ ਕਾਨੂੰਨ ਬਣਾਉਣ ਜਾ ਰਹੀ ਹੈ MP ਸਰਕਾਰ, 5 ਸਾਲ ਤੱਕ ਦੀ ਸਜਾ ਦਾ ਪ੍ਰਬੰਧ

ਏਜੰਸੀ

ਖ਼ਬਰਾਂ, ਰਾਸ਼ਟਰੀ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਾਨੂੰਨ ਦਾ ਖਰੜਾ ਤਿਆਰ ਕਰਨ ਦੇ ਦਿੱਤੇ ਨਿਰਦੇਸ਼

Shivraj Singh Chouhan

ਨਵੀਂ ਦਿੱਲੀ :ਮੱਧ ਪ੍ਰਦੇਸ਼ ਸਰਕਾਰ ਜਲਦ ਹੀ ਲਵ ਜਿਹਾਦ 'ਤੇ ਇਕ ਕਾਨੂੰਨ ਲਾਗੂ ਕਰੇਗੀ। ਰਾਜ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਕਿਹਾ ਕਿ ਜਲਦੀ ਹੀ ਅਸੀਂ ਅਸੈਂਬਲੀ ਵਿੱਚ ਲਵ ਜਿਹਾਦ ਖ਼ਿਲਾਫ਼ ਇੱਕ ਕਾਨੂੰਨ ਲਿਆਵਾਂਗੇ। ਇਹ ਗੈਰ ਜਮਾਨਤੀ ਜੁਰਮ ਹੋਵੇਗਾ ਅਤੇ ਦੋਸ਼ੀਆਂ ਨੂੰ ਪੰਜ ਸਾਲ ਤੱਕ ਦੀ ਸਜਾ ਦਾ ਪ੍ਰਬੰਧ ਹੋਵੇਗਾ। ਇਸ ਤੋਂ ਪਹਿਲਾਂ ਯੂਪੀ ਸਰਕਾਰ ਕਾਨੂੰਨ ਬਣਾਉਣ ਦੀ ਗੱਲ ਵੀ ਕਰ ਚੁੱਕੀ ਹੈ।

ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਸ਼ਿਵਰਾਜ ਸਰਕਾਰ ਲਵ ਜਿਹਾਦ ਸੰਬੰਧੀ ਧਾਰਮਿਕ ਆਜ਼ਾਦੀ ਐਕਟ ਬਾਰੇ ਬਿੱਲ ਪੇਸ਼ ਕਰੇਗੀ ਅਤੇ ਕਾਨੂੰਨ ਬਣਨ ਤੋਂ ਬਾਅਦ ਗੈਰ ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਾਇਰ ਕੀਤਾ ਜਾਵੇਗਾ ਅਤੇ 5 ਸਾਲ ਤੱਕ ਦੀ ਸਜ਼ਾ ਦਿੱਤੀ ਜਾਏਗੀ।

ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਦੇ ਅਨੁਸਾਰ, ਲਵ ਜਿਹਾਦ ਵਿੱਚ ਸਹਿਯੋਗ ਕਰਨ ਵਾਲਿਆਂ ਨੂੰ ਵੀ ਮੁੱਖ ਦੋਸ਼ੀ ਦੀ ਤਰ੍ਹਾਂ ਸਜ਼ਾ ਦਿੱਤੀ ਜਾਵੇਗੀ ਅਤੇ ਕਾਨੂੰਨ ਵਿਆਹ ਕਰਾਉਣ ਵਾਲਿਆਂ ਨੂੰ ਸਜ਼ਾ ਦੇਵੇਗਾ। ਹਾਲਾਂਕਿ, ਸਵੈਇੱਛਤ ਰੂਪ ਵਿੱਚ ਬਦਲਣ ਅਤੇ ਵਿਆਹ ਕਰਵਾਉਣ ਲਈ, ਸਬੰਧਤ ਵਿਅਕਤੀ ਨੂੰ ਇੱਕ ਮਹੀਨੇ ਪਹਿਲਾਂ ਹੀ ਕੁਲੈਕਟਰ ਦਫਤਰ ਵਿੱਚ ਅਰਜ਼ੀ ਦੇਣੀ ਪਵੇਗੀ।

ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਕਿਹਾ ਕਿ ਜ਼ਬਰਦਸਤੀ ਜਾਂ ਜਬਰੀ ਵਿਆਹ, ਧੋਖਾਧੜੀ ਨਾਲ ਛੁਪੀ ਹੋਈ ਪਛਾਣ ਨੂੰ ਇਸ ਕਾਨੂੰਨ ਤੋਂ ਬਾਅਦ ਰੱਦ ਕਰ ਦਿੱਤਾ ਜਾਵੇਗਾ। ਦੱਸ ਦੇਈਏ ਕਿ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਲਵ ਜਿਹਾਦ ਦੇ ਖਿਲਾਫ ਵੱਡਾ ਬਿਆਨ ਦਿੱਤਾ ਹੈ ਅਤੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ

ਜਦੋਂ ਅਜਿਹਾ ਮਾਮਲਾ ਮੱਧ ਪ੍ਰਦੇਸ਼ ਵਿੱਚ ਸਾਹਮਣੇ ਆਵੇਗਾ ਤਾਂ ਇਸ ਨਾਲ ਜ਼ੋਰਦਾਰ ਢੰਗ ਨਾਲ ਨਜਿੱਠਿਆ ਜਾਵੇਗਾ ਅਤੇ ਜਲਦੀ ਹੀ ਦੇਸ਼ ਵਿੱਚ ਲਵ ਜਿਹਾਦ ਦੇ ਖਿਲਾਫ ਕਾਨੂੰਨ ਲਾਗੂ ਹੋ ਜਾਵੇਗਾ। ਸੀਐਮ ਸ਼ਿਵਰਾਜ ਨੇ ਅਧਿਕਾਰੀਆਂ ਨੂੰ ਕਾਨੂੰਨ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਸਨ।