ਬਾਰਾਮੂਲਾ : ਅਤਿਵਾਦੀਆਂ ਨੇ ਕੀਤਾ ਗ੍ਰਨੇਡ ਹਮਲਾ, 2 CRPF ਜਵਾਨਾਂ ਸਮੇਤ 3 ਜ਼ਖ਼ਮੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਮੂ-ਕਸ਼ਮੀਰ ਦੇ ਪਲਹਾਲਨ ਪੱਤਨ 'ਚ ਕਰੀਬ 11:15 'ਤੇ ਅਤਿਵਾਦੀਆਂ ਨੇ ਗ੍ਰੇਨੇਡ ਨਾਲ ਹਮਲਾ ਕੀਤਾ ਸੀ।

Grenade Attack

ਜੰਮੂ-ਕਸ਼ਮੀਰ : ਬਾਰਾਮੂਲਾ 'ਚ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗ੍ਰਨੇਡ ਨਾਲ ਹਮਲਾ ਕੀਤਾ। ਅਤਿਵਾਦੀਆਂ ਵਲੋਂ ਕੀਤੇ ਇਸ ਹਮਲੇ 'ਚ ਸੀਆਰਪੀਐੱਫ ਦੇ ਦੋ ਜਵਾਨਾਂ ਸਮੇਤ 3 ਜ਼ਖ਼ਮੀ ਹੋਏ ਹਨ।

ਜ਼ਖਮੀਆਂ ਵਿਚ ਇੱਕ ਸਥਾਨਕ ਨਾਗਰਿਕ ਹੈ। ਜੰਮੂ-ਕਸ਼ਮੀਰ ਦੇ ਪਲਹਾਲਨ ਪੱਤਨ 'ਚ ਕਰੀਬ 11:15 'ਤੇ ਅਤਿਵਾਦੀਆਂ ਨੇ ਗ੍ਰੇਨੇਡ ਨਾਲ ਹਮਲਾ ਕੀਤਾ ਸੀ। ਇਸ ਦੇ ਨਾਲ ਹੀ ਅੱਜ ਪਹਿਲਾਂ ਸੁਰੱਖਿਆ ਬਲਾਂ ਨੇ ਉੜੀ ਸੈਕਟਰ 'ਚ ਘੁਸਪੈਠ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿਤਾ ਸੀ।

ਦੱਸਣਯੋਗ ਹੈ ਕਿ ਇਨ੍ਹੀਂ ਦਿਨੀਂ ਜੰਮੂ-ਕਸ਼ਮੀਰ 'ਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋ ਰਿਹਾ ਹੈ।