ਪ੍ਰਯਾਗਰਾਜ : ਮਾਲ ਗੱਡੀ ਦੇ ਅੱਠ ਡੱਬੇ ਪਟੜੀ ਤੋਂ ਉਤਰੇ, ਲਗਾ ਜਾਮ 

ਏਜੰਸੀ

ਖ਼ਬਰਾਂ, ਰਾਸ਼ਟਰੀ

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟ੍ਰੈਕ 'ਚ ਖਰਾਬੀ ਕਾਰਨ ਵਾਪਰਿਆ। ਹਾਲਾਂਕਿ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

train derailed

ਲਖਨਊ : ਪ੍ਰਯਾਗਰਾਜ ਤੋਂ ਪੰਡਿਤ ਦੀਨਦਿਆਲ ਉਪਾਧਿਆਏ ਜਾ ਰਹੀ ਮਾਲ ਗੱਡੀ ਦੇ ਅੱਠ ਡੱਬੇ ਪਟੜੀ ਤੋਂ ਉਤਰ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟ੍ਰੈਕ 'ਚ ਖਰਾਬੀ ਕਾਰਨ ਵਾਪਰਿਆ। ਹਾਲਾਂਕਿ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਸ ਹਾਦਸੇ ਤੋਂ ਬਾਅਦ ਉਸ ਰੂਟ 'ਤੇ ਕਈ ਟਰੇਨਾਂ ਰੁਕ ਗਈਆਂ ਹਨ। ਰੇਲਵੇ ਵਲੋਂ ਰਾਹਤ ਕਾਰਜ ਜਾਰੀ ਹਨ।

ਹਾਦਸੇ ਬਾਰੇ ਰੇਲਵੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਣਗਹਿਲੀ ਦੀ ਸੂਰਤ ਵਿਚ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਟਰੈਕ ਨੂੰ ਸਾਫ਼ ਕਰਨ ਦਾ ਕੰਮ ਵੀ ਸ਼ੁਰੂ ਕਰ ਦਿਤਾ ਗਿਆ ਹੈ।

ਸੂਚਨਾ ਮਿਲਦੇ ਹੀ ਰੇਲਵੇ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਅਤੇ ਰਾਹਤ ਕਾਰਜ ਸ਼ੁਰੂ ਕਰ ਦਿਤੇ ਹਨ। ਪਟੜੀ ਤੋਂ ਉਤਰਨ ਕਾਰਨ ਜ਼ੋਰਦਾਰ ਆਵਾਜ਼ ਸੁਣ ਕੇ ਸਥਾਨਕ ਲੋਕਾਂ ਦੀ ਭੀੜ ਇਕੱਠੀ ਹੋ ਗਈ।

ਦੱਸ ਦੇਈਏ ਕਿ 11 ਨਵੰਬਰ ਨੂੰ ਹੀ ਬਦਲਾਪੁਰ ਦੇ ਸ਼੍ਰੀ ਕ੍ਰਿਸ਼ਨਾ ਨਗਰ ਰੇਲਵੇ ਸਟੇਸ਼ਨ 'ਤੇ ਸਵੇਰੇ 7:45 ਵਜੇ ਪਟੜੀ ਟੁੱਟਣ ਕਾਰਨ ਇਕ ਮਾਲ ਗੱਡੀ ਦੇ 21 ਡੱਬੇ ਪਟੜੀ ਤੋਂ ਉਤਰ ਗਏ ਸਨ। ਇਸ ਕਾਰਨ ਮਹਾਮਨਾ ਐਕਸਪ੍ਰੈਸ ਟਰੇਨ ਅਤੇ ਐੱਸ.ਜੇ.ਵੀ ਪੈਸੇਂਜਰ ਦੇ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸੂਚਨਾ ਮਿਲਦੇ ਹੀ ਰੇਲਵੇ ਸਾਈਡ ਤੋਂ ਬਚਾਅ ਕਾਰਜ ਸ਼ੁਰੂ ਕਰ ਦਿਤਾ ਗਿਆ। ਇਸ ਦੌਰਾਨ ਵਾਰਾਣਸੀ-ਲਖਨਊ ਰੇਲ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ।