ਲਖੀਮਪੁਰ ਖੀਰੀ ਮਾਮਲਾ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ 'ਚ ਹੋਵੇਗੀ ਜਾਂਚ
ਜਸਟਿਸ ਰਾਕੇਸ਼ ਕੁਮਾਰ ਜੈਨ ਜਾਂਚ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣਗੇ।
ਨਵੀਂ ਦਿੱਲੀ: ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਾਕੇਸ਼ ਕੁਮਾਰ ਜੈਨ ਨੂੰ ਮਾਮਲੇ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਹੈ। ਜਸਟਿਸ ਰਾਕੇਸ਼ ਕੁਮਾਰ ਜੈਨ ਜਾਂਚ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣਗੇ।
ਹੋਰ ਪੜ੍ਹੋ: ਤਰਨਤਾਰਨ 'ਚ ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ, ਕਰੋੜਾਂ ਦਾ ਸਮਾਨ ਸੜ ਕੇ ਸੁਆਹ
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਵਿਸ਼ੇਸ਼ ਜਾਂਚ ਟੀਮ (SIT) ਦਾ ਪੁਨਰਗਠਨ ਕੀਤਾ ਹੈ, ਜਿਸ ਵਿਚ ਤਿੰਨ ਸੀਨੀਅਰ ਆਈਪੀਐਸ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਹ ਅਧਿਕਾਰੀ ਐਸਬੀ ਸ਼ਿਰੋਡਕਰ, ਦੀਪੇਂਦਰ ਸਿੰਘ ਅਤੇ ਪਦਮਜਾ ਚੌਹਾਨ ਹੋਣਗੇ। ਸੁਪਰੀਮ ਕੋਰਟ ਵਿਚ ਮਾਮਲੇ ਦੀ ਅਗਲੀ ਸੁਣਵਾਈ ਚਾਰਜਸ਼ੀਟ ਦਾਇਰ ਹੋਣ ਅਤੇ ਸੇਵਾਮੁਕਤ ਜੱਜ ਦੀ ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ।
ਹੋਰ ਪੜ੍ਹੋ: ਏਕਤਾ ਉਗਰਾਹਾਂ ਵਲੋਂ CM ਚੰਨੀ ਨਾਲ ਮੁਲਾਕਾਤ,ਕਿਸਾਨੀ ਮੰਗਾਂ 'ਤੇ ਬਣੀ ਸਹਿਮਤੀ
ਦੱਸ ਦਈਏ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਸੂਬਾ ਸਰਕਾਰ ਨੂੰ ਹਾਈ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਲਈ ਸੁਪਰੀਮ ਕੋਰਟ ਨੇ ਜਸਟਿਸ ਰਾਕੇਸ਼ ਕੁਮਾਰ ਜੈਨ, ਰਣਜੀਤ ਸਿੰਘ ਦੇ ਨਾਵਾਂ ਦਾ ਸੁਝਾਅ ਦਿੱਤਾ ਸੀ।
ਹੋਰ ਪੜ੍ਹੋ: ਕਿਸਾਨਾਂ ਨੂੰ CM ਸਕਿਉਰਿਟੀ ਨੇ ਮਾਰੇ ਧੱਕੇ, ਮਨਾਉਣ ਲਈ ਖੁਦ ਪਹੁੰਚੇ CM ਚੰਨੀ
ਸੁਪਰੀਮ ਕੋਰਟ ਨੇ ਸੂਬੇ ਦੇ ਕੁਝ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੀ ਐਸਆਈਟੀ ਵਿਚ ਸ਼ਾਮਲ ਕਰਨ ਲਈ ਕਿਹਾ ਸੀ, ਜਿਸ ’ਤੇ ਅੱਜ ਫੈਸਲਾ ਸੁਣਾਇਆ ਗਿਆ ਹੈ। ਪਿਛਲੀ ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੇ ਕੇਸ ਦੀ ਜਾਂਚ ਦੀ ਨਿਗਰਾਨੀ ਲਈ ਸੂਬੇ ਤੋਂ ਬਾਹਰ ਹਾਈ ਕੋਰਟ ਦੇ ਸਾਬਕਾ ਜੱਜ ਨੂੰ ਨਿਯੁਕਤ ਕਰਨ ਲਈ ਸਹਿਮਤੀ ਦਿੱਤੀ ਸੀ।