ਸਾਊਦੀ ਅਰਬ ਜਾਣ ਵਾਲਿਆਂ ਲਈ ਅਹਿਮ ਖ਼ਬਰ: ਵੀਜ਼ੇ ਲਈ ਨਹੀਂ ਦੇਣਾ ਪਵੇਗਾ ਪੁਲਿਸ ਕਲੀਅਰੈਂਸ ਸਰਟੀਫਿਕੇਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਸਥਿਤ ਸਾਊਦੀ ਦੂਤਾਵਾਸ ਨੇ ਵੀਰਵਾਰ ਨੂੰ ਟਵੀਟ ਜ਼ਰੀਏ ਇਹ ਜਾਣਕਾਰੀ ਦਿੱਤੀ।

Saudi Arabia exempts Indian nationals from submitting a PCC

 

ਦੁਬਈ: ਸਾਊਦੀ ਅਰਬ ਨੇ ਭਾਰਤੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਸਾਊਦੀ ਅਰਬ ਨੇ ਫੈਸਲਾ ਕੀਤਾ ਹੈ ਕਿ ਹੁਣ ਭਾਰਤੀ ਨਾਗਰਿਕਾਂ ਨੂੰ ਸਾਊਦੀ ਅਰਬ ਦਾ ਵੀਜ਼ਾ ਲੈਣ ਲਈ ਪੁਲਿਸ ਕਲੀਅਰੈਂਸ ਸਰਟੀਫਿਕੇਟ ਪੇਸ਼ ਕਰਨ ਦੀ ਲੋੜ ਨਹੀਂ ਹੋਵੇਗੀ। ਦਿੱਲੀ ਸਥਿਤ ਸਾਊਦੀ ਦੂਤਾਵਾਸ ਨੇ ਵੀਰਵਾਰ ਨੂੰ ਟਵੀਟ ਜ਼ਰੀਏ ਇਹ ਜਾਣਕਾਰੀ ਦਿੱਤੀ।

ਦੂਤਾਵਾਸ ਨੇ ਲਿਖਿਆ, "ਸਾਊਦੀ ਅਰਬ ਅਤੇ ਭਾਰਤ ਵਿਚਕਾਰ ਮਜ਼ਬੂਤ ​​ਸਬੰਧਾਂ ਅਤੇ ਰਣਨੀਤਕ ਸਾਂਝੇਦਾਰੀ ਦੇ ਮੱਦੇਨਜ਼ਰ, ਕਿੰਗਡਮ ਨੇ ਭਾਰਤੀ ਨਾਗਰਿਕਾਂ ਨੂੰ ਪੁਲਿਸ ਕਲੀਅਰੈਂਸ ਸਰਟੀਫਿਕੇਟ ਜਮ੍ਹਾ ਕਰਨ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ।"

ਸਾਊਦੀ ਅਰਬ ਅੰਬੈਸੀ ਵੱਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਹੁਣ ਵੀਜਾ ਪ੍ਰਾਪਤ ਕਰਨ ਲਈ ਪੁਲਿਸ ਕਲੀਅਰੈਂਸ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਲੋੜ ਨਹੀਂ ਹੋਵੇਗੀ। ਦੂਤਘਰ ਨੇ ਕਿਹਾ ਕਿ ਇਹ ਫੈਸਲਾ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਲਿਆ ਗਿਆ ਹੈ।ਦੂਤਾਵਾਸ ਨੇ ਕਿਹਾ ਕਿ ਉਹ ਸਾਊਦੀ ਅਰਬ ਵਿਚ ਸ਼ਾਂਤੀਪੂਰਵਕ ਰਹਿ ਰਹੇ 20 ਲੱਖ ਤੋਂ ਵੱਧ ਭਾਰਤੀ ਨਾਗਰਿਕਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਾ ਹੈ।