''ਸਿੱਖਾਂ ਦੇ ਕਾਤਲਾਂ ਨੂੰ ਫਾਂਸੀ 'ਤੇ ਲਟਕਾਇਆ ਜਾਣਾ ਚਾਹੀਦੈ'' : ਹਰਪ੍ਰੀਤ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਉਮਰ ਭਰ ਲਈ ਕੈਦ ਦੀ ਸਜ਼ਾ ਦਿਤੇ ਜਾਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ...

ਗਿਆਨੀ ਹਰਪ੍ਰੀਤ ਸਿੰਘ

ਨਵੀਂ ਦਿੱਲੀ (ਭਾਸ਼ਾ) :  ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਉਮਰ ਭਰ ਲਈ ਕੈਦ ਦੀ ਸਜ਼ਾ ਦਿਤੇ ਜਾਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸਿੱਖਾਂ ਦੇ ਕਾਤਲ ਲਈ ਉਮਰਕੈਦ ਦੀ ਸਜ਼ਾ ਕਾਫ਼ੀ ਨਹੀਂ ਹੈ, ਉਸ ਨੂੰ ਫਾਂਸੀ 'ਤੇ ਲਟਕਾਇਆ ਜਾਣਾ ਚਾਹੀਦਾ ਸੀ। ਇਸ ਤੋਂ ਇਲਾਵਾ ਕੈਨੇਡਾ ਵਿਚ ਸਿੱਖਾਂ ਲਈ ਅਤਿਵਾਦ ਸ਼ਬਦ ਦੀ ਵਰਤੋਂ ਕੀਤੇ ਜਾਣ 'ਤੇ ਬੋਲਦਿਆਂ ਆਖਿਆ ਕਿ ਕੈਨੇਡਾ ਦੀ ਸਰਕਾਰ ਤੋਂ ਉਨ੍ਹਾਂ ਨੂੰ ਅਜਿਹੀ ਉਮੀਦ ਨਹੀਂ ਸੀ ਕਿ ਉਹ ਭਾਰਤ ਵਾਂਗ ਸਿੱਖਾਂ ਨਾਲ ਅਜਿਹਾ ਕਰੇਗੀ।

ਜਦੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਸਿੱਖਾਂ ਦੀ ਵੱਖਰੀ ਪਛਾਣ ਨੂੰ ਲੈ ਕੇ ਪੈਦਾ ਹੋ ਰਹੇ ਵਿਵਾਦ ਬਾਰੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਇਸ ਦੇ ਲਈ ਸਿੱਖ ਸੰਸਥਾਵਾਂ ਵੀ ਜ਼ਿੰਮੇਵਾਰ ਹਨ ਜੋ ਕੌਮ ਦੇ ਮਸਲਿਆਂ ਨੂੰ ਦਰਕਿਨਾਰ ਕਰਕੇ ਆਪਸ ਵਿਚ ਹੀ ਝਗੜਦੀਆਂ ਰਹਿੰਦੀਆਂ ਹਨ। ਦਸ ਦਈਏ ਕਿ ਅੱਜ ਹਾਈਕੋਰਟ ਨੇ 84 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਿਸ ਨੂੰ ਲੈ ਕੇ 84 ਦੇ ਪੀੜਤਾਂ ਸਮੇਤ ਸਮੂਹ ਸਿੱਖ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।