ਕਿਸਾਨੀ ਸੰਘਰਸ਼ ਦੌਰਾਨ ਕੱਲ੍ਹ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ
ਖੇਤੀ ਕਾਨੂੰਨਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਭਾਜਪਾ ਵੱਲੋਂ ਦੇਸ਼ ਭਰ ਵਿਚ ਆਯੋਜਿਤ ਕੀਤੇ ਜਾ ਰਹੇ ਕਿਸਾਨ ਸੰਮੇਲਨ
ਨਵੀਂ ਦਿੱਲੀ: ਇਕ ਪਾਸੇ ਜਿੱਥੇ ਦੇਸ਼ ਦੇ ਕਈ ਸੂਬਿਆਂ ਦੇ ਕਿਸਾਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲ਼ੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ ਤਾਂ ਦੂਜੇ ਪਾਸੇ ਭਾਜਪਾ ਵੱਲੋਂ ਇਹਨਾਂ ਖੇਤੀ ਕਾਨੂੰਨਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਦੇਸ਼ ਭਰ ਵਿਚ ਕਿਸਾਨ ਸੰਮੇਲਨ ਆਯੋਜਿਤ ਕੀਤੇ ਜਾ ਰਹੇ ਹਨ।
ਇਸ ਦੇ ਚਲਦਿਆਂ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸ ਜ਼ਰੀਏ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਇਸ ਦੀ ਜਾਣਕਾਰੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੇ ਸਾਂਝੀ ਕੀਤੀ ਹੈ।
ਮੁੱਖ ਮੰਤਰੀ ਦਫ਼ਤਰ ਵੱਲੋਂ ਕੀਤੇ ਗਏ ਇਕ ਟਵੀਟ ਵਿਚ ਦੱਸਿਆ ਗਿਆ, ’18 ਦਸੰਬਰ ਨੂੰ ਸੂਬੇ ਭਰ ਵਿਚ ਹੋਣ ਵਾਲੇ ਕਿਸਾਨ ਸੰਮੇਲਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸ ਜ਼ਰੀਏ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੁਪਹਿਰ 2 ਵਜੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਦੱਸ ਦਈਏ ਕਿ ਇਸ ਦਾ ਸਿੱਧਾ ਪ੍ਰਸਾਰਣ ਮੱਧ ਪ੍ਰਦੇਸ਼ ਦੀਆਂ ਲਗਭਗ 23 ਹਜ਼ਾਰ ਗ੍ਰਾਮ ਪੰਚਾਇਤਾਂ ਵਿਚ ਕੀਤਾ ਜਾਵੇਗਾ।