ਦੇਸ਼ ਭਰ 'ਚ ਕੋਰੋਨਾ ਵੈਕਸੀਨ ਮੁਹਿੰਮ ਸ਼ੁਰੂ, ਜਾਣੋ ਕਿੰਨੇ ਰਾਜਾਂ ਵਿੱਚ ਲਗਾਇਆ ਜਾਵੇਗਾ ਟੀਕਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੇਂਦਰ ਸਰਕਾਰ ਦੀ ਯੋਜਨਾ ਦੇ ਅਨੁਸਾਰ ਸਿਹਤ ਕਰਮਚਾਰੀਆਂ ਨੂੰ ਇਹ ਟੀਕਾ ਪਹਿਲਾਂ ਹੀ ਜਾਰੀ ਕੀਤਾ ਗਿਆ ਹੈ।

corona

ਨਵੀਂ ਦਿੱਲੀ- ਦੇਸ਼ ਭਰ ਵਿਚ ਕੋਰੋਨਾ ਵਾਇਰਸ ਤੋਂ ਬਚਣ ਲਈ ਟੀਕਾਕਰਨ ਮੁਹਿੰਮ 16 ਜਨਵਰੀ ਤੋਂ ਭਾਰਤ ਵਿੱਚ ਸ਼ੁਰੂ ਕੀਤੀ ਗਈ ਹੈ। ਕੋਰੋਨਾ ਟੀਕਾਕਰਨ ਦੇ ਦੂਜੇ ਦਿਨ ਤੱਕ 6 ਰਾਜਾਂ ਵਿੱਚ 17000 ਤੋਂ ਵੱਧ ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ। ਦੱਸ ਦੇਈਏ ਕਿ ਅੱਜ ਦੇਸ਼ ਦੇ ਕੁੱਲ 18 ਸੂਬਿਆਂ ਵਿਚ ਕੋਰੋਨਾ ਵੈਕਸੀਨ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਕੇਂਦਰ ਸਰਕਾਰ ਦੀ ਯੋਜਨਾ ਦੇ ਅਨੁਸਾਰ ਸਿਹਤ ਕਰਮਚਾਰੀਆਂ ਨੂੰ ਇਹ ਟੀਕਾ ਪਹਿਲਾਂ ਹੀ ਜਾਰੀ ਕੀਤਾ ਗਿਆ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਫਰੰਟਲਾਈਨ ਦੇ ਡਾਕਟਰਾਂ, ਨਰਸਾਂ ਅਤੇ ਹੋਰ ਸਿਹਤ ਕਰਮਚਾਰੀਆਂ ਦਾ ਟੀਕਾਕਰਨ ਚੱਲ ਰਿਹਾ ਹੈ। 

ਕੁੱਲ 18 ਸੂਬਿਆਂ ਵਿਚ ਸ਼ੁਰੂ ਹੋਵੇਗੀ ਕੋਰੋਨਾ ਵੈਕਸੀਨ 
ਜੰਮੂ ਕਸ਼ਮੀਰ, ਲੱਦਾਖ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਦਿੱਲੀ, ਉਤਰਾਖੰਡ, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼ ਸਮੇਤ ਹੋਰ ਬਾਕੀ ਜ਼ਿਲਿਆਂ ਵਿਚ ਕੋਰੋਨਾ ਟੀਕਾਕਰਨ ਸ਼ੁਰੂ ਕੀਤਾ ਜਾਵੇਗਾ। 

ਜ਼ਿਕਰਯੋਗ ਹੈ ਕਿ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 13,788 ਨਵੇਂ ਕੇਸ ਆਉਣ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 1,05,71,773 ਹੋ ਗਈ ਹੈ।