ਕਿਸਾਨ ਸੰਗਠਨ: ਹੇਮਾ ਮਾਲਿਨੀ ਪੰਜਾਬ ਆ ਕੇ ਕਿਸਾਨਾਂ ਨੂੰ ਦੱਸਣ ਤਿੰਨ ਖੇਤੀ ਕਾਨੂੰਨਾਂ ਦੇ ਲਾਭ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਕ ਪੱਤਰ ਲਿਖ ਕੇ ਪੰਜਾਬ ਆਉਣ ਅਤੇ ਤਿੰਨ ਖੇਤੀ ਕਾਨੂੰਨਾਂ ਦੀ ਵਿਆਖਿਆ ਕਰਨ ਦੀ ਅਪੀਲ ਕੀਤੀ

hema malni

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੂੰ ਧਰਨੇ ਤੇ ਬੈਠੇ ਹੋਏ 50 ਦਿਨਾਂ ਤੋਂ ਵੱਧ ਸਮਾਂ ਹੋ ਗਿਆ ਹੈ। ਕਿਸਾਨ ਕੜਾਕੇ ਦੀ ਠੰਡ ਵਿਚ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਇਸ ਵਿਚਕਾਰ ਅੱਜ ਪੰਜਾਬ ਦੀ ਕਿਸਾਨ ਜਥੇਬੰਦੀ ਨੇ ਭਾਜਪਾ ਦੇ ਸੰਸਦ ਮੈਂਬਰ ਹੇਮਾ ਮਾਲਿਨੀ ਨੂੰ  ਖੇਤੀ ਕਾਨੂੰਨਾਂ ਦੇ ਲਾਭ ਦੱਸਣ ਲਈ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਕਿਸਾਨ ਸੰਗਠਨ ਦਾ ਕਹਿਣਾ ਹੈ, "ਹੇਮਾ ਮਾਲਿਨੀ ਨੂੰ ਪੰਜਾਬ ਆ ਕੇ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਤਿੰਨ ਕਾਨੂੰਨਾਂ ਦੇ ਲਾਭ ਦੱਸਣੇ ਚਾਹੀਦੇ ਹਨ।"

ਕਿਸਾਨਾਂ ਨੇ ਹੇਮਾ ਮਾਲਿਨੀ ਦੇ ਇਸ ਬਿਆਨ ਤੋਂ ਬਾਅਦ ਇਹ ਕਦਮ ਚੁੱਕਿਆ ਹੈ ਤੇ ਉਨ੍ਹਾਂ ਨੇ ਇਕ ਪੱਤਰ ਲਿਖ ਕੇ ਪੰਜਾਬ ਆਉਣ ਅਤੇ ਤਿੰਨ ਖੇਤੀ ਕਾਨੂੰਨਾਂ ਦੀ ਵਿਆਖਿਆ ਕਰਨ ਦੀ ਅਪੀਲ ਕੀਤੀ।ਇਸ ਤੋਂ ਬਾਅਦ ਕਿਸਾਨਾਂ ਨੇ ਮਥੁਰਾ ਦੇ ਪੰਜ-ਸਿਤਾਰਾ ਹੋਟਲ ਵਿੱਚ ਰਹਿਣ ਅਤੇ ਆਉਣ-ਜਾਣ ਦਾ ਸਾਰਾ ਖਰਚਾ ਚੁੱਕਣ ਦੀ ਪੇਸ਼ਕਸ਼ ਕੀਤੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ  ਹੇਮਾ ਮਾਲਿਨੀ ਨੇ ਕਿਹਾ ਸੀ ਕਿ ਅੰਦੋਲਨਕਾਰੀ ਕਿਸਾਨ ਜਾਣਦੇ ਨਹੀਂ ਹਨ ਕਿ ਉਹ ਚਾਹੁੰਦੇ ਕੀ ਹਨ? ਤੇ ਖੇਤੀ ਕਾਨੂੰਨਾਂ ਵਿਚ ਕੀ ਦਿੱਕਤਾਂ ਹਨਵਿਰੋਧੀ ਧਿਰ ਦੇ ਬਹਿਕਾਵੇ ’ਚ ਆ ਕੇ ਲੋਕ ਅੰਦੋਲਨ ਕਰ ਰਹੇ ਹਨ।