ਕਿਸਾਨ ਅੰਦੋਲਨ: 26 ਜਨਵਰੀ ਨੂੰ ਹੋਣ ਵਾਲੀ ਕਿਸਾਨ ਟਰੈਕਟਰ ਪਰੇਡ ਲਈ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਦਾਇਰ ਆਪਣੀ ਪਟੀਸ਼ਨ ਵਿੱਚ 26 ਜਨਵਰੀ ਨੂੰ ਹੋਣ ਜਾ ਰਹੇ ਕਿਸਾਨਾਂ ਦੇ ਟਰੈਕਟਰ ਮਾਰਚ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।

farmer

ਨਵੀਂ ਦਿੱਲੀ-  ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਰ ਜਾਰੀ ਹੈ ਤੇ ਦੂਜੇ ਪਾਸੇ 26 ਜਨਵਰੀ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਟਰੈਕਟਰ ਪਰੇਡ ਲਈ ਅੱਜ  ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਕਿਸਾਨਾਂ ਨੇ ਟਰੈਕਟਰ ਪਰੇਡ ਲਈ 'ਲਕਸ਼ਮਣ ਰੇਖਾ' ਦਾ ਫੈਸਲਾ ਕਰ ਲਿਆ ਹੈ ਪਰ ਪੰਜ ਮਹੱਤਵਪੂਰਨ ਚੀਜ਼ਾਂ ਹਨ ਜਿਨ੍ਹਾਂ ਤੇ ਸੰਯੁਕਤ ਕਿਸਾਨ ਮੋਰਚਾ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ‘ਤੇ ਨਜ਼ਰ ਰੱਖ ਰਿਹਾ ਹੈ। 

ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਦਾਇਰ ਆਪਣੀ ਪਟੀਸ਼ਨ ਵਿੱਚ 26 ਜਨਵਰੀ ਨੂੰ ਹੋਣ ਜਾ ਰਹੇ ਕਿਸਾਨਾਂ ਦੇ ਟਰੈਕਟਰ ਮਾਰਚ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਦਿੱਲੀ ਪੁਲਿਸ ਨੇ ਇਸ ਲਈ ਕਾਨੂੰਨ ਵਿਵਸਥਾ ਦਾ ਹਵਾਲਾ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿਚ ਸਵੇਰੇ 11.45 ਵਜੇ ਹੋਵੇਗੀ।

ਸੰਯੁਕਤ ਕਿਸਾਨ ਮੋਰਚਾ ਨੇ ਫੈਸਲਾ ਕੀਤਾ ਕਿ 26 ਜਨਵਰੀ ਨੂੰ ਹਰ ਹਾਲ ਵਿੱਚ ਟਰੈਕਟਰ ਪਰੇਡ ਹੋਵੇਗੀ। ਦਿੱਲੀ ਦੇ ਅੰਦਰ ਹੀ ਪਰ ਟਰੈਕਟਰ ਪਰੇਡ ਦੀ ਤਿਆਰੀ  ਆਉਟਰ ਰਿੰਗ ਰੋਡ ਤੇ ਹੀ ਸ਼ੁਰੂ ਹੋਵੇਗੀ। ਇੱਕ ਦਿਨ ਪਹਿਲਾਂ ਐਤਵਾਰ ਨੂੰ ਪੰਜਾਬ ਅਤੇ ਯੂਨਾਈਟਿਡ ਫਾਰਮਰਜ਼ ਫਰੰਟ ਦੀਆਂ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਗਿਆ ਸੀ ਕਿ ਟਰੈਕਟਰ ਪਰੇਡ ਦੀ ਪੂਰੀ ਤਿਆਰੀ ਅਤੇ ਡਿਜ਼ਾਇਨ ਦਾ ਫੈਸਲਾ ਲਿਆ ਗਿਆ ਹੈ। ਸੋਮਵਾਰ ਨੂੰ ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ, ਇਸ ਦੀ ਜਾਣਕਾਰੀ ਵਿਸਥਾਰ ਨਾਲ ਦਿੱਤਾ ਜਾਵੇਗੀ।