Samsung ਇਲੈਕਟ੍ਰੌਨਿਕ ਦੇ ਵਾਈਸ ਚੇਅਰਮਨ ਨੂੰ ਰਿਸ਼ਵਤ ਦੇਣ ਦੇ ਦੋਸ਼ 'ਚ ਢਾਈ ਸਾਲ ਦੀ ਸਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਨ੍ਹਾਂ ਉੱਤੇ 29.8 ਅਰਬ ਵੌਨ ਦੀ ਰਿਸ਼ਵਤ ਦੇਣ ਦਾ ਦੋਸ਼ ਸੀ।

SAMSUNG

ਸਿਓਲ: ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਦੀ ਅਦਾਲਤ ਨੇ ਅੱਜ ਸੈਮਸੰਗ ਇਲੈਕਟ੍ਰੌਨਿਕ ਕੋ. ਦੇ ਵਾਈਸ ਚੇਅਰਮਨ ਲੀ ਜੇ ਯੌਂਗ ਨੂੰ ਢਾਈ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਦੱਸ ਦੇਈਏ ਇਹ ਸਜ਼ਾ ਉਨ੍ਹਾਂ ਨੂੰ ਰਿਸ਼ਵਤ ਦੇਣ ਦਾ ਦੋਸ਼ੀ ਮੰਨਦਿਆਂ ਸੁਣਾਈ ਗਈ ਹੈ। ਇਸ ਮਾਮਲੇ ਵਿਚ ਸੈਮਸੰਗ ਦੇ ਸਾਬਕਾ ਮੁਖੀ ਪਾਰਕ ਜਿਉਨ ਵੀ ਸ਼ਾਮਲ ਹਨ। ਅਦਾਲਤ ਨੇ ਦੋਵਾਂ ਨੂੰ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਹੈ। 

ਇਸਦੇ ਨਾਲ, ਕੰਪਨੀ ਦੀ ਅਗਵਾਈ ਅਤੇ ਵੱਡੇ ਕਾਰੋਬਾਰ ਦੇ ਸੰਬੰਧ ਵਿੱਚ ਦੱਖਣੀ ਕੋਰੀਆ ਦੇ ਰਵੱਈਏ ਵਿੱਚ ਤਬਦੀਲੀ ਆਈ ਹੈ। ਹੁਣ ਲੀ ਜੇ ਯੌਂਗ ਸੈਮਸੰਗ ਇਲੈਕਟ੍ਰਾਨਿਕਸ ਦੇ ਮਹੱਤਵਪੂਰਣ ਫੈਸਲਿਆਂ ਵਿਚ ਸ਼ਾਮਲ ਨਹੀਂ ਹੋਵੇਗਾ।  ਦੂਜੇ ਪਾਸੇ ਅਦਾਲਤ ਨੇ ਉਨ੍ਹਾਂ ਦੇ ਲੰਮੇ ਸਮੇਂ ਤੋਂ ਦੋਸਤ ਰਹੇ ਚੋਈ ਸੂਨ ਸਿਲ ਨੂੰ ਵੀ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਹੈ। 

ਜ਼ਿਕਰਯੋਗ ਹੈ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਜੇਲ੍ਹ ਤੋਂ ਬਾਹਰ ਸਨ ਕਿਉਂਕਿ ਉਨ੍ਹਾਂ ਦੀ ਸਜ਼ਾ ਉੱਤੇ ਰੋਕ ਲਾ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਵੀ ਲੀ ਉੱਤੇ ਫ਼ਰਵਰੀ 2017 ’ਚ ਦੋਸ਼ ਦਾਇਰ ਕੀਤੇ ਗਏ ਸਨ। ਉਨ੍ਹਾਂ ਉੱਤੇ 29.8 ਅਰਬ ਵੌਨ ਦੀ ਰਿਸ਼ਵਤ ਦੇਣ ਦਾ ਦੋਸ਼ ਸੀ।