G7 ਸਮਿਟ ‘ਚ ਹਿੱਸਾ ਲੈਣ ਲਈ ਬ੍ਰਿਟੇਨ ਨੇ ਪੀਐਮ ਮੋਦੀ ਨੂੰ ਭੇਜਿਆ ਸੱਦਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੰਮੇਲਨ ਤੋਂ ਪਹਿਲਾਂ ਭਾਰਤ ਆਉਣਗੇ ਬ੍ਰਿਟੇਨ ਪੀਐਮ ਬੋਰਿਸ ਜਾਨਸਨ

UK Invites PM Modi For G7

ਨਵੀਂ ਦਿੱਲੀ: ਜੀ7 ਸਮਿਟ ਵਿਚ ਹਿੱਸਾ ਲੈਣ ਲਈ ਬ੍ਰਿਟੇਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਭੇਜਿਆ ਹੈ। ਇਹ ਸੰਮੇਲਨ ਜੂਨ ਵਿਚ ਬ੍ਰਿਟੇਨ ਦੇ ਕਾਰਨਵਾਲ ਵਿਚ ਹੋਣ ਜਾ ਰਿਹਾ ਹੈ। ਜੀ-7 ਸਮੂਹ ਵਿਚ ਦੁਨੀਆਂ ਦੀਆਂ ਪ੍ਰਮੁੱਖ 7 ਅਰਥਵਿਵਸਥਾ ਵਾਲੇ ਦੇਸ਼ ਬ੍ਰਿਟੇਨ, ਕੈਨੇਡਾ, ਫਰਾਂਸ, ਜਰਮਨੀ, ਇਟਲੀ, ਜਪਾਨ, ਅਮਰੀਕਾ ਅਤੇ ਯੂਰੋਪੀ ਸੰਘ ਸ਼ਾਮਲ ਹਨ।

ਇਹ ਸਮੂਹ ਕੋਰੋਨਾ ਵਾਇਰਸ ਮਹਾਂਮਾਰੀ, ਮੌਸਮੀ ਬਦਲਾਅ ਸਮੇਤ ਕਈ ਗਲੋਬਲ ਮੁੱਦਿਆਂ ‘ਤੇ ਚਰਚਾ ਕਰੇਗਾ। ਇਕ ਬਿਆਨ ਵਿਚ ਕਿਹਾ ਗਿਆ ਕਿ ‘ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਜੀ-7 ਤੋਂ ਪਹਿਲਾਂ ਭਾਰਤ ਦੌਰੇ ‘ਤੇ ਆ ਸਕਦੇ ਹਨ’। ਬੋਰਿਸ ਜਾਨਸਨ ਨੇ ਗਣਤੰਤਰ ਦਿਵਸ ਮੌਕੇ ਭਾਰਤ ਦੌਰੇ ‘ਤੇ ਆਉਣਾ ਸੀ ਪਰ ਬ੍ਰਿਟੇਨ ਵਿਚ ਕੋਰੋਨਾ ਦੇ ਮਾਮਲੇ ਵਧਣ ਕਾਰਨ ਉਹਨਾਂ ਨੇ ਅਪਣਾ ਭਾਰਤ ਦੌਰਾ ਰੱਦ ਕਰ ਦਿੱਤਾ ਸੀ।

ਭਾਰਤ ਤੋਂ ਇਲ਼ਾਵਾ ਆਸਟ੍ਰੇਲੀਆ ਤੇ ਦੱਖਣੀ ਕੋਰੀਆ ਨੂੰ ਵੀ ਜੀ-7 ਸਿਖਰ ਸੰਮੇਲਨ ਲਈ ਸੱਦਾ ਦਿੱਤਾ ਗਿਆ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਤਿੰਨ ਦੇਸ਼ਾਂ ਨੂੰ ਸਮਿਟ ਲਈ ਬਤੌਰ ਮਹਿਮਾਨ ਬੁਲਾਇਆ ਗਿਆ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਬ੍ਰਿਟੇਨ ਦੇ ਪੀਐਮ ਬੋਰਿਸ ਜਾਨਸਨ ਜੀ-7 ਸਮਿਟ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਸਮੇਤ ਹੋਰ ਨੇਤਾਵਾਂ ਨਾਲ ਕੋਰੋਨਾ ਵਾਇਰਸ ਤੋਂ ਬਾਅਦ ਦੇ ਮੌਕਿਆਂ ਦੇ ਨਿਰਮਾਣ ‘ਤੇ ਚਰਚਾ ਕਰਨਗੇ ਤਾਂ ਜੋ ਇਕ ਬਿਹਤਰ ਅਤੇ ਖੁਸ਼ਹਾਲ ਭਵਿੱਖ ਲਈ ਰਾਹ ਪੱਧਰਾ ਕੀਤਾ ਜਾ ਸਕੇ।

ਕੋਰੋਨਾ ਵਾਇਰਸ ਖ਼ਿਲਾਫ਼ ਜੰਗ ਵਿਚ ਭਾਰਤ ਅਤੇ ਬ੍ਰਿਟੇਨ ਵਿਚਾਲੇ ਸਹਿਯੋਗ ਵਧਾਉਣ ‘ਤੇ ਜ਼ੋਰ ਦਿੰਦਿਆਂ ਬਿਆਨ ਵਿਚ ਕਿਹਾ ਗਿਆ ਹੈ, “ ਭਾਰਤ ਪਹਿਲਾਂ ਹੀ ਵਿਸ਼ਵ ਨੂੰ 50 ਫ਼ੀਸਦ ਤੋਂ ਜ਼ਿਆਦਾ ਟੀਕਿਆਂ ਦੀ ਸਪਲਾਈ ਕਰਦਾ ਹੈ। ਯੂਕੇ ਤੇ ਭਾਰਤ ਨੇ ਕੋਰੋਨਾ ਵਰਗੀ ਮਹਾਂਮਾਰੀ ਦੌਰਾਨ ਮਿਲ ਕੇ ਕੰਮ ਕੀਤਾ ਹੈ। ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਿਹਾ ਹੈ ਕਿ ਉਹ ਜੀ -7 ਸੰਮੇਲਨ ਤੋਂ ਪਹਿਲਾਂ ਭਾਰਤ ਦਾ ਦੌਰਾ ਕਰਨਗੇ।‘