'ਆਪ' ਵਿਧਾਇਕ ਨੇ ਦਿੱਲੀ ਵਿਧਾਨ ਸਭਾ 'ਚ ਦਿਖਾਈ ਨੋਟਾਂ ਦੀ ਗੱਡੀ 

ਏਜੰਸੀ

ਖ਼ਬਰਾਂ, ਰਾਸ਼ਟਰੀ

ਦਾਅਵਾ ਕੀਤਾ ਕਿ ਉਸ ਨੂੰ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ

Image

 

ਨਵੀਂ ਦਿੱਲੀ - ਦਿੱਲੀ ਵਿਧਾਨ ਸਭਾ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕ ਮਹਿੰਦਰ ਗੋਇਲ ਨੇ ਬੁੱਧਵਾਰ ਨੂੰ ਸਦਨ ਅੰਦਰ ਕਰੰਸੀ ਨੋਟਾਂ ਦੀ ਇੱਕ ਗੱਡੀ ਦਿਖਾਉਂਦੇ ਹੋਏ ਦਾਅਵਾ ਕੀਤਾ ਕਿ ਰਾਜਧਾਨੀ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਇੱਕ ਨਿੱਜੀ ਠੇਕੇਦਾਰ ਨੇ ਉਸ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ। 

ਰੋਹਿਣੀ ਦੇ ਬਾਬਾ ਸਾਹਿਬ ਅੰਬੇਡਕਰ ਹਸਪਤਾਲ ਵਿੱਚ ਅਸਥਾਈ ਸਟਾਫ਼ ਦੀ ਭਰਤੀ ਵਿਚ ਬੇਨਿਯਮੀਆਂ ਬਾਰੇ ਸ਼ਿਕਾਇਤ ਕਰਦੇ ਹੋਏ, ਮਹਿੰਦਰ ਗੋਇਲ ਨੇ ਦਾਅਵਾ ਕੀਤਾ ਕਿ ਉਸ ਦੀ ਜਾਨ ਨੂੰ ਕੁਝ 'ਸ਼ਕਤੀਸ਼ਾਲੀ' ਲੋਕਾਂ ਤੋਂ ਖ਼ਤਰਾ ਹੈ, ਜੋ ਉਸ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਸਨ।

'ਆਪ' ਵਿਧਾਇਕ ਨੇ ਕਿਹਾ ਕਿ ਉਹ ਧਮਕੀਆਂ ਤੋਂ ਘਬਰਾਏ ਨਹੀਂ ਆਏ ਅਤੇ ਨਿੱਜੀ ਠੇਕੇਦਾਰ ਵਿਰੁੱਧ ਕਾਰਵਾਈ ਦੀ ਮੰਗ ਕੀਤੀ।

ਰਿਠਾਲਾ ਤੋਂ ਵਿਧਾਇਕ ਮਹਿੰਦਰ ਗੋਇਲ ਨੇ ਸਦਨ ਨੂੰ ਦੱਸਿਆ, “ਮੈਨੂੰ ਸੁਰੱਖਿਆ ਦੀ ਲੋੜ ਹੈ। ਮੇਰੀ ਜਾਨ ਨੂੰ ਖ਼ਤਰਾ ਹੈ।"

ਵਿਧਾਨ ਸਭਾ ਦੇ ਸਪੀਕਰ ਰਾਮਨਿਵਾਸ ਗੋਇਲ ਨੇ ਮਾਮਲੇ ਨੂੰ ਗੰਭੀਰ ਦੱਸਦੇ ਹੋਏ ਇਸ ਨੂੰ ਸਦਨ ਦੀ ਪਟੀਸ਼ਨ ਕਮੇਟੀ ਕੋਲ ਭੇਜ ਦਿੱਤਾ।