ਰੇਲ ਰੋਕੋ ਪ੍ਰੋਗਰਾਮ: ਪਟਨਾ 'ਚ ਜਨ ਅਧਿਕਾਰ ਪਾਰਟੀ ਦੇ ਵਰਕਰਾਂ ਨੇ ਰੋਕੀਆਂ ਰੇਲਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਦੇਸ਼-ਵਿਆਪੀ ਰੇਲ ਰੋਕੋ ਪ੍ਰੋਗਰਾਮ ਅੱਜ

Workers of Jan Adhikar Party stage a 'rail roko' agitation at Patna

ਪਟਨਾ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼-ਵਿਆਪੀ ਰੇਲ ਰੋਕੋ ਪ੍ਰੋਗਰਾਮ ਦਾ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਬਿਹਾਰ ਦੇ ਪਟਨਾ ਵਿਚ ਜਨ ਅਧਿਕਾਰ ਪਾਰਟੀ ਦੇ ਵਰਕਰਾਂ ਨੇ ਰੇਲਾਂ ਰੋਕੀਆਂ। ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਨੂੰ ਦੇਖਦਿਆਂ ਦੇਸ਼ ਭਰ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਵੱਖ-ਵੱਖ ਥਾਵਾਂ ‘ਤੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਹਰਿਆਣਾ ਵਿਚ ਪੁਲਿਸ ਨੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾਈ

ਹਰਿਆਣਾ ਵਿਚ ਵੀ ਕਿਸਾਨਾਂ ਵੱਲੋਂ ਦਿੱਤੇ ਗਏ ਰੇਲ ਰੋਕੋ ਪ੍ਰੋਗਰਾਮ ‘ਤੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਭਾਰੀ ਗਿਣਤੀ ਵਿਚ ਪੁਲਿਸ ਬਲ ਤੈਨਾਤ ਕੀਤੇ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਰੇਲਵੇ ਟਰੈਕ ‘ਤੇ ਨਹੀਂ ਆਉਣ ਦਿੱਤਾ ਜਾਵੇਗਾ।

ਦੱਸ ਦਈਏ ਕਿ ਅੱਜ ਕਿਸਾਨਾਂ ਵੱਲੋਂ ਅੱਜ 12 ਤੋਂ ਸ਼ਾਮ 4 ਵਜੇ ਤਕ ਰੇਲਾਂ ਰੋਕਣ ਦਾ ਪ੍ਰੋਗਰਾਮ ਦਿੱਤਾ ਗਿਆ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਸੰਘਰਸ਼ ਨੂੰ ਹੋਰ ਤੇਜ਼ ਕਰੇਗਾ ਅਤੇ ਇਸ ਦੇ ਸਮਰਥਨ ਵਿਚ ਵਧੇਰੇ ਕਿਸਾਨਾਂ ਨੂੰ ਲਾਮਬੰਦ ਕਰੇਗਾ। ਸੰਯੁਕਤ ਕਿਸਾਨ ਮੋਰਚੇ ਨੇ ਦੇਸ਼-ਵਿਆਪੀ ਰੇਲ-ਰੋਕੋ ਪ੍ਰੋਗਰਾਮ ਦੌਰਾਨ ਸ਼ਾਂਤਮਈ ਪ੍ਰਦਰਸ਼ਨ ਲਈ ਸਾਰਿਆਂ ਨੂੰ ਅਪੀਲ ਕੀਤੀ ਹੈ।