ਗਿਆਨੇਸ਼ ਕੁਮਾਰ ਬਣੇ ਨਵੇਂ ਮੁੱਖ ਚੋਣ ਕਮਿਸ਼ਨਰ, ਮੌਜੂਦਾ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅੱਜ ਹੋ ਰਹੇ ਨੇ ਸੇਵਾਮੁਕਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

26 ਜਨਵਰੀ 2029 ਤੱਕ ਰਹੇਗਾ ਉਨ੍ਹਾਂ ਦਾ ਕਾਰਜਕਾਲ

Gyanesh Kumar became the new Chief Election Commissioner

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਅਗਲੇ ਮੁੱਖ ਚੋਣ ਕਮਿਸ਼ਨਰ ਵਜੋਂ ਗਿਆਨੇਸ਼ ਕੁਮਾਰ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਦਾ ਕਾਰਜਕਾਲ 26 ਜਨਵਰੀ 2029 ਤੱਕ ਰਹੇਗਾ।

ਉਹ ਮੌਜੂਦਾ ਸੀਈਸੀ ਦੀ ਸੇਵਾਮੁਕਤੀ ਤੋਂ ਬਾਅਦ ਅਹੁਦਾ ਸੰਭਾਲਣਗੇ। ਰਾਜੀਵ ਕੁਮਾਰ 18 ਫ਼ਰਵਰੀ ਯਾਨੀ ਅੱਜ  ਸੇਵਾਮੁਕਤ ਹੋ ਰਹੇ ਹਨ। ਇਸ ਦੌਰਾਨ ਵਿਵੇਕ ਜੋਸ਼ੀ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਹਰਿਆਣਾ ਦੇ ਮੁੱਖ ਸਕੱਤਰ ਅਤੇ 1989 ਬੈਚ ਦੇ ਆਈਏਐਸ ਅਧਿਕਾਰੀ ਹਨ। ਇਸ ਦੌਰਾਨ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਆਪਣੇ ਅਹੁਦੇ 'ਤੇ ਬਣੇ ਰਹਿਣਗੇ।

ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ 'ਚ ਹੋਈ ਬੈਠਕ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ਾਮਲ ਹੋਏ। ਇਸ ਪੈਨਲ ਦੀ ਸਿਫ਼ਾਰਸ਼ 'ਤੇ ਨਵੇਂ ਸੀਈਸੀ ਦੀ ਨਿਯੁਕਤੀ ਕੀਤੀ ਗਈ ਸੀ।

ਮੀਡੀਆ ਰਿਪੋਰਟਾਂ ਮੁਤਾਬਕ ਨਵੇਂ ਸੀਈਸੀ ਲਈ 5 ਨਾਵਾਂ ਦੀ ਸੂਚੀ ਦਿੱਤੀ ਗਈ ਸੀ ਪਰ ਰਾਹੁਲ ਨੇ ਨਾਵਾਂ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਨੇ ਅਸਹਿਮਤੀ ਨੋਟ ਜਾਰੀ ਕੀਤਾ। ਇਸ ਵਿੱਚ ਉਨ੍ਹਾਂ ਕਿਹਾ ਸੀ ਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ, ਇਸ ਲਈ ਇਹ ਮੀਟਿੰਗ ਨਹੀਂ ਹੋਣੀ ਚਾਹੀਦੀ ਸੀ।