Rashtrapati Bhavan News: ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਦਾ ਰਾਸ਼ਟਰਪਤੀ ਭਵਨ ’ਚ ਰਸਮੀ ਤੌਰ ’ਤੇ ਕੀਤਾ ਸਵਾਗਤ 

ਏਜੰਸੀ

ਖ਼ਬਰਾਂ, ਰਾਸ਼ਟਰੀ

Rashtrapati Bhavan News: ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ

Qatari Emir Sheikh Tamim bin Hamad Al Thani formally welcomed at Rashtrapati Bhavan

 

Rashtrapati Bhavan News:  ਦੋ ਦਿਨਾਂ ਭਾਰਤ ਦੌਰੇ ’ਤੇ ਆਏ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਦਾ ਮੰਗਲਵਾਰ ਨੂੰ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ’ਚ ਰਸਮੀ ਤੌਰ ’ਤੇ ਸਵਾਗਤ ਕੀਤਾ ਗਿਆ। ਬਾਅਦ ਵਿਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਅਮੀਰ ਨੇ ਆਪੋ-ਅਪਣੇ ਦੇਸ਼ਾਂ ਦੇ ਮੰਤਰੀਆਂ ਅਤੇ ਵਫ਼ਦਾਂ ਨਾਲ ਜਾਣ-ਪਛਾਣ ਕਰਵਾਈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸੋਮਵਾਰ ਨੂੰ ਨਵੀਂ ਦਿੱਲੀ ਪਹੁੰਚਣ ਦੇ ਕੁਝ ਘੰਟਿਆਂ ਬਾਅਦ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਭਰੋਸਾ ਜਤਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੰਗਲਵਾਰ ਨੂੰ ਦੌਰੇ ’ਤੇ ਆਏ ਨੇਤਾ ਦੀ ਗੱਲਬਾਤ ਸਾਡੇ ਦੋਸਤੀ ਦੇ ਨਜ਼ਦੀਕੀ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ।

ਹੈਦਰਾਬਾਦ ਹਾਊਸ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅਮੀਰ ਦੀ ਦੁਪਹਿਰ ਨੂੰ ਦੁਵੱਲੀ ਬੈਠਕ ਹੋਵੇਗੀ। ਮੀਟਿੰਗ ਵਿਚ ਦੋਵਾਂ ਦੇਸ਼ਾਂ ਦਰਮਿਆਨ ਲੰਮੇ ਸਮੇਂ ਦੇ ਸਬੰਧਾਂ ਨੂੰ ਮਜ਼ਬੂਤ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ, ਜਿਸ ਵਿਚ ਆਪਸੀ ਹਿਤਾਂ ਦੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਹੋਣ ਦੀ ਉਮੀਦ ਹੈ। ਦੁਪਹਿਰ 1 ਵਜੇ, ਉਸੇ ਸਥਾਨ ’ਤੇ ਸਮਝੌਤਿਆਂ ਦੇ ਮੈਮੋਰੈਂਡਮ (ਐਮਓਯੂ) ਦਾ ਆਦਾਨ-ਪ੍ਰਦਾਨ ਹੋਵੇਗਾ, ਜੋ ਭਾਰਤ ਅਤੇ ਕਤਰ ਵਿਚਕਾਰ ਸਹਿਯੋਗ ਵਿਚ ਇਕ ਮਹੱਤਵਪੂਰਨ ਮੀਲ ਪੱਥਰ ਦੀ ਸਥਾਪਤ ਕਰੇਗਾ। ਸ਼ਾਮ 7 ਵਜੇ ਸ਼ੇਖ ਤਮੀਮ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਰਾਸ਼ਟਰਪਤੀ ਉਨ੍ਹਾਂ ਦੇ ਸਨਮਾਨ ਵਿਚ ਦਾਅਵਤ ਵੀ ਕਰਨਗੇ। ਦਿਨ ਦੀ ਸਮਾਪਤੀ ਰਾਤ 9.05 ਵਜੇ ਅਮੀਰ ਦੇ ਭਾਰਤ ਤੋਂ ਰਵਾਨਗੀ ਨਾਲ ਹੋਵੇਗੀ।